29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਹੈਰੋਇਨ ਸਮੇਤ 3 ਦੋਸ਼ੀ ਗਿ੍ਫਤਾਰ

ਅਜੀਤ ਡੈਸਕ 03-12-2025

ਅਟਾਰੀ ਸਰਹੱਦ, 2 ਦਸੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)- ਸਪੈਸ਼ਲ ਸੈੱਲ ਅੰਮਿ੍ਤਸਰ ਦਿਹਾਤੀ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ 255 ਗ੍ਰਾਮ ਹੈਰੋਇਨ ਸਮੇਤ ਤਿੰਨ ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਵਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ 'ਚ ਦੱਸਿਆ ਹੈ ਕਿ ਸਪੈਸ਼ਲ ਸੈੱਲ ਦੀ ਟੀਮ ਵਲੋਂ ਗਸ਼ਤ ਦੌਰਾਨ ਪਿੰਡ ਖਾਸਾ ਨੇੜੇ ਪ੍ਰਦੀਪ ਸਿੰਘ ਨੂੰ 255 ਗ੍ਰਾਮ ਹੈਰੋਇਨ ਸਹਿਤ ਕਾਬੂ ਕੀਤਾ ਗਿਆ | ਦੌਰਾਨੇ ਪੁੱਛਗਿੱਛ ਉਸ ਨੇ ਆਪਣੇ ਦੋ ਹੋਰ ਸਾਥੀਆਂ ਜਗਰੂਪ ਸਿੰਘ ਅਤੇ ਕਰਨਬੀਰ ਸਿੰਘ ਬਾਰੇ ਖੁਲਾਸਾ ਕੀਤਾ, ਜਿਨ੍ਹਾਂ ਨੂੰ ਤੁਰੰਤ ਕਾਰਵਾਈ ਕਰਦਿਆਂ ਗਿ੍ਫਤਾਰ ਕਰ ਲਿਆ ਗਿਆ ਹੈ | ਪੁਲਿਸ ਵਲੋਂ ਜਾਰੀ ਕੀਤੀ ਗਈ ਜਾਣਕਾਰੀ ਵਿਚ ਦੱਸਿਆ ਗਿਆ ਹੈ ਕਿ ਤਿੰਨਾਂ ਗਿ੍ਫਤਾਰ ਦੋਸ਼ੀਆਂ ਖ਼ਿਲਾਫ਼ ਥਾਣਾ ਘਰਿੰਡਾ ਵਿਚ ਮੁਕੱਦਮਾ ਐੱਨ. ਡੀ. ਪੀ. ਐੱਸ. ਐਕਟ ਅਧੀਨ ਦਰਜ ਕਰਕੇ ਅੱਗੇ ਦੀ ਤਫਤੀਸ਼ ਜਾਰੀ ਹੈ | ਉਕਤ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਹੋਰ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ, ਉਸ ਖ਼ਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਬਿਜਲੀ ਸੋਧ ਬਿੱਲ ਖਿਲਾਫ਼ ਐੱਸ.ਕੇ.ਐਮ. ਨੇ ਸੂਬਾ ਅਤੇ ਕੇਂਦਰ ਸਰਕਾਰ ਦਾ ਸਾੜਿਆ ਪੁਤਲਾ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਗੁੱਲਗੜ੍ਹ ਤੱਕ ਬਣਨ ਵਾਲੀ ਸੜਕ ਅਤੇ ਨੌਮਣੀ ਨਾਲੇ 'ਤੇ ਬਣ ਰਹੇ ਪੁਲ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।