ਚੱਬਾ, 2 ਦਸੰਬਰ (ਜੱਸਾ ਅਣਜਾਣ)-ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਿਕ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਅਤੇ ਬੀ. ਕੇ. ਯੂ. ਮਝੈਲ ਨੇ ਅੱਜ ਕੇਂਦਰ ਸਰਕਾਰ ਵਲੋਂ ਲਿਆਂਦੇ ਬਿਜਲੀ ਸੋਧ ਬਿੱਲ 2025 ਦੇ ਵਿਰੋਧ ਵਿਚ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਸਾੜੇ | ਇਸ ਮੌਕੇ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਸਰਬਜੀਤ ਸਿੰਘ ਰਾਮਪੁਰਾ, ਅੰਗਰੇਜ਼ ਸਿੰਘ ਚਾਟੀਵਿੰਡ, ਬਲਦੇਵ ਸਿੰਘ ਚੱਬਾ, ਮਹਿੰਦਰ ਸਿੰਘ ਸੁਲਤਾਨਵਿੰਡ ਨੇ ਕਿਹਾ ਕੀ ਕੇਂਦਰ ਸਰਕਾਰ ਵਲੋਂ ਲਿਆਂਦਾ ਬਿਜਲੀ ਐਕਟ 2025 ਉੱਪਰ ਸਾਰੀਆਂ ਸਟੇਟਾਂ ਤੋਂ ਸੁਝਾਅ ਮੰਗੇ ਪਰ ਪੰਜਾਬ ਸਰਕਾਰ ਦੀ ਚੁੱਪੀ ਇਹ ਸਾਬਤ ਕਰਦੀ ਹੈ ਕਿ ਕੇਂਦਰ ਵਲੋਂ ਲਿਆਂਦਾ ਬਿੱਲ ਵਧੀਆ ਰਹੇਗਾ ਪਰ ਲੋਕਾਂ ਨੂੰ ਇਹ ਉਮੀਦਾਂ ਨਹੀਂ ਸਨ | ਪਿਛਲੇ ਦਿਨੀ ਸ੍ਰੀ ਅਨੰਦਪੁਰ ਸਾਹਿਬ ਦੇ ਸੈਸ਼ਨ ਵਿਚ ਪੰਜਾਬ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਮਤਾ ਪਾ ਕੇ ਇਸ ਨੂੰ ਰੱਦ ਪਰ ਇਹ ਨਹੀਂ ਹੋਇਆ | ਸਰਕਾਰ ਦੀ ਚੁੱਪ ਤੋਂ ਇਹ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸਰਕਾਰ ਕੇਂਦਰ ਦੇ ਇਸ਼ਾਰਿਆਂ 'ਤੇ ਚੱਲ ਰਹੀ ਹੈ | ਇਸ ਮੌਕੇ ਕਿਸਾਨ ਆਗੂ ਗੁਰਸਾਹਿਬ ਸਿੰਘ ਚਾਟੀਵਿੰਡ, ਗੁਰਭੇਜ ਸਿੰਘ, ਸੋਨੂੰ ਮਾਹਲ, ਕੁਲਦੀਪ ਸਿੰਘ ਚੱਬਾ, ਮੰਗਲ ਸਿੰਘ ਰਾਮਪੁਰਾ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਦਾ ਪੰਚਾਇਤ ਦੀਆਂ ਜ਼ਮੀਨਾਂ ਹੜੱਪਣ ਵੱਲ ਧਿਆਨ ਹੋਇਆ ਜਦ ਕਿ ਇਹ ਨਹੀਂ ਹੋਣ ਦਿੱਤਾ ਜਾਵੇਗਾ, ਸਰਕਾਰ ਪ੍ਰੀਪੇਡ ਮੀਟਰ ਲਾਉਣੇ ਬੰਦ ਕਰੇ | ਇਸ ਦਾ ਸੰਯੁਕਤ ਕਿਸਾਨ ਮੋਰਚੇ ਗੈਰ ਰਾਜਨੀਤਿਕ ਵਿਰੋਧ ਕਰੇਗਾ | ਇਸ ਮੌਕੇ ਪ੍ਰਗਟ ਸਿੰਘ, ਪਾਲ ਸਿੰਘ, ਹਰ ਕਵਲ ਸਿੰਘ ਫੌਜੀ ਗੱਜਣ ਸਿੰਘ ਚਾਟੀਵਿੰਡ, ਕੁਲਵੰਤ ਸਿੰਘ, ਹਰਬੰਸ ਸਿੰਘ ਰਾਮਪੁੁਰਾ, ਬੱਬੂ ਚੱਬਾ, ਬਖਸ਼ੀਸ਼ ਸਿੰਘ ਪਲਾਟਾਂ ਵਾਲਾ, ਮਿਲਖਾ ਸਿੰਘ ਸੁਲਤਾਨਵਿੰਡ, ਲਾਡੀ ਚੱਬਾ, ਅੰਗਰੇਜ਼ ਸਿੰਘ ਮੈਂਬਰ ਪੰਚਾਇਤ ਆਦਿ ਆਗੂ ਹਾਜ਼ਰ ਸਨ |
ਬਿਜਲੀ ਸੋਧ ਬਿੱਲ ਖਿਲਾਫ਼ ਐੱਸ.ਕੇ.ਐਮ. ਨੇ ਸੂਬਾ ਅਤੇ ਕੇਂਦਰ ਸਰਕਾਰ ਦਾ ਸਾੜਿਆ ਪੁਤਲਾ
ਅਜੀਤ ਡੈਸਕ
03-12-2025