29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਕੋਟ ਮਿੱਤ ਸਿੰਘ ਵਿਖੇ ਨੌਜਵਾਨ ਦਾ ਕਤਲ ਕਰਨ ਵਾਲੇ ਤਿੰਨੇ ਦੋਸ਼ੀ ਔਰਤ ਸਮੇਤ ਕਾਬੂ

ਅਜੀਤ ਡੈਸਕ 03-12-2025

ਸੁਲਤਾਨਵਿੰਡ, 2 ਦਸੰਬਰ (ਗੁਰਨਾਮ ਸਿੰਘ ਬੁੱਟਰ)-ਪਿਛਲੇ ਦਿਨੀ ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਕੋਟ ਮਿੱਤ ਸਿੰਘ ਵਿਖੇ ਇਕ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਦੋਸ਼ੀਆਂ ਅਤੇ ਇਕ ਔਰਤ ਨੂੰ ਥਾਣਾ ਸੁਲਤਾਨਵਿੰਡ ਦੀ ਪੁਲਿਸ ਵਲੋਂ ਕਾਬੂ ਕਰਨ 'ਚ ਸਫਲਤਾ ਹਾਸਿਲ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆ ਏ. ਸੀ. ਪੀ. ਕੰਵਲਜੀਤ ਸਿੰਘ ਅਤੇ ਥਾਣਾ ਸੁਲਤਾਨਵਿੰਡ ਦੇ ਪੁਲਿਸ ਮੁਖੀ ਇੰਸ: ਬਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਬੀਤੀ 27 ਨਵੰਬਰ ਨੂੰ ਕੋਟ ਮਿੱਤ ਸਿੰਘ ਵਿਖੇ ਅਜੇਪਾਲ ਸਿੰਘ ਪੁੱਤਰ ਕੁਲਵਿੰਦਰ ਸਿੰਘ ਦਾ ਇਲਾਕੇ ਵਿਚ ਕਿਸੇ ਗੱਲ ਤੋਂ ਹੋਈ ਤਕਰਾਰ ਦੌਰਾਨ ਕਿਰਪਾਨਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ | ਕਤਲ ਕਰਨ ਤੋਂ ਬਾਅਦ ਦੋਸ਼ੀ ਫਰਾਰ ਹੋ ਗਏ ਸਨ | ਕਾਤਲਾਂ ਦੀ ਭਾਲ ਲਈ ਪੁਲਿਸ ਨੇ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਸਨ | ਉਨ੍ਹਾਂ ਵਿਚੋਂ ਅੱਜ ਇਕ ਔਰਤ ਸਮੇਤ 2 ਨੌਜਵਾਨਾਂ ਨੂੰ ਥਾਣਾ ਸੁਲਤਾਨਵਿੰਡ ਵਲੋਂ ਕਾਬੂ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਅਜੇਪਾਲ ਸਿੰਘ ਦਾ ਕਤਲ ਕਰਨ ਵਾਲਿਆਂ ਦੀ ਪਹਿਚਾਣ ਜਸਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਗਲੀ ਨੰਬਰ 2 ਨਾਨਕਪੁਰਾ, ਚੋਗਿਟੀ ਰੋਡ ਜਲੰਧਰ, ਰੂਪਾ ਕੌਰ ਰੂਪਾ ਪਤਨੀ ਗੁਰਜੀਤ ਸਿੰਘ ਵਾਸੀ ਪਿੰਡ ਘਮਰਾਏ ਰਾਮਦਾਸ ਜ਼ਿਲ੍ਹਾ ਅੰਮਿ੍ਤਸਰ ਹਾਲ ਵਾਸੀ ਕਾਹਨੇ ਵਾਲਾ ਟੋਇਆ ਕੋਟ ਮਿੱਤ ਸਿੰਘ ਤਰਨਤਾਰਨ ਰੋਡ ਅੰਮਿ੍ਤਸਰ ਅਤੇ ਪ੍ਰੇਮ ਸਿੰਘ ਨਿਹੰਗ ਪੁੱਤਰ ਸੁਰਿੰਦਰ ਸਿੰਘ ਵਾਸੀ ਨੇੜੇ ਰੇਲਵੇ ਫਾਟਕ ਕੋਟ ਮਿੱਤ ਸਿੰਘ ਚੱਕੀ ਵਾਲੀ ਗਲੀ ਤਰਨਤਾਰਨ ਰੋਡ ਅੰਮਿ੍ਤਸਰ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਖ਼ਿਲਾਫ਼ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਮਿ੍ਤਕ ਅਜੇਪਾਲ ਸਿੰਘ ਦੀ ਮਾਤਾ ਮਨਜੀਤ ਕੌਰ ਦੇ ਬਿਆਨਾ 'ਤੇ ਧਾਰਾ 302 ਦੇ ਤਹਿਤ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਦਾ ਅਦਾਲਤ ਵਲੋਂ ਰਿਮਾਂਡ ਹਾਸਿਲ ਹੋਇਆ ਸੀ ਅਤੇ ਅੱਜ ਵੀ ਪੇਸ਼ ਕਰਕੇ ਕੁਝ ਦਿਨ ਦਾ ਹੋਰ ਰਿਮਾਂਡ ਹਾਸਿਲ ਕੀਤਾ ਜਾਵੇਗਾ | ਇਸ ਮੌਕੇ ਐੱਸ. ਆਈ. ਤਰਲੋਕ ਚੰਦ, ਐੱਸ. ਆਈ. ਸੁਲੱਖਣ ਸਿੰਘ, ਏ. ਐੱਸ. ਆਈ. ਵਿਕਰਮਜੀਤ ਸਿੰਘ, ਰੀਡਰ ਏ. ਐੱਸ. ਆਈ. ਪਲਵਿੰਦਰ ਸਿੰਘ, ਏ. ਐੱਸ. ਆਈ. ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਜੀ. ਐੱਸ. ਟੀ. ਅਤੇ ਸਰਕਾਰੀ ਰਿਆਲਟੀ 'ਚ ਵਾਧੇ ਨਾਲ ਇੱਟਾਂ ਦੇ ਭਾਅ 'ਚ ਆਈ ਤੇਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।