ਮਾਨਾਂਵਾਲਾ, 2 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਦੇ ਫਲਾਈ ਓਵਰ 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਅੰਤਰਪ੍ਰੀਤ ਸਿੰਘ (25 ਸਾਲ) ਸਪੁੱਤਰ ਜੋਗਿੰਦਰ ਸਿੰਘ ਵਾਸੀ ਅੰਮਿ੍ਤਸਰ, ਜੋ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਆਪਣੇ ਕੰਮ ਲਈ ਘਰੋਂ ਰਵਾਨਾ ਹੋਇਆ ਸੀ ਕਿ ਜਦੋਂ ਉਹ ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਦੇ ਫਲਾਈਓਵਰ ਉੱਪਰ ਪਹੁੰਚਿਆ ਤਾਂ ਅਚਾਨਕ ਵਾਪਰੇ ਭਿਆਨਕ ਸੜਕ ਹਾਦਸੇ 'ਚ ਕਿਸੇ ਭਾਰੀ ਵਾਹਨ ਦੇ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ | ਇਸ ਮੌਕੇ ਨੇੜਿਓਾ ਲੰਘ ਰਹੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅਪਣੀਆਂ ਗੱਡੀਆਂ ਦਾ ਕਾਫ਼ਲਾ ਰੋਕ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਪੁਲਿਸ ਨੂੰ ਹਦਾਇਤ ਕੀਤੀ ਕਿ ਦੋਸ਼ੀ ਨੂੰ ਤੁਰੰਤ ਕਾਬੂ ਕਰਕੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ | ਘਟਨਾ ਸਥਾਨ 'ਤੇ ਪਹੁੰਚੇ ਏ. ਐੱਸ. ਆਈ. ਰਮੇਸ਼ ਕੁਮਾਰ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਅਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |