28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਯੁਵਕ ਮੇਲੇ 'ਚ ਗੱਭਰੂਆਂ ਦੇ ਝੂਮਰ ਅਤੇ ਮੁਟਿਆਰਾਂ ਦੀ ਲੁੱਡੀ/ਸੰਮੀ ਨੇ ਲਾਈਆਂ ਰੌਣਕਾਂ ਗਤਕੇ ਦੇ ਮੁਕਾਬਲਿਆਂ ਨੂੰ ਪਹਿਲੀ ਵਾਰ ਕੀਤਾ ਸ਼ਾਮਿਲ

ਅਜੀਤ ਡੈਸਕ 03-12-2025
ਅੰਮਿ੍ਤਸਰ, 2 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵਲੋਂ ਕਰਵਾਏ ਜਾ ਰਹੇ 4-ਰੋਜਾ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਦੇ ਤੀਜੇ ਦਿਨ ਓਪਨ ਲੋਕ-ਨਾਚ ਝੂਮਰ, ਲੁੱਡੀ ਅਤੇ ਸੰਮੀਆਂ ਤੋਂ ਇਲਾਵਾ ਗੱਤਕਾ, ਕਲਾਸੀਕਲ ਨਾਚ, ਕਵੀਸ਼ਰੀ, ਵਾਰ-ਗਾਇਨ, ਕਲੀ, ਨੁਕੜ ਨਾਟਕ ਅਤੇ ਡਿਬੇਟ ਦੇ ਮੁਕਾਬਲੇ ਕਰਵਾਏ ਗਏ | ਗੱਭਰੂਆਂ ਦੇ ਲੋਕ-ਨਾਚ ਝੂਮਰ ਅਤੇ ਮੁਟਿਆਰਾਂ ਦੀ ਲੁਡੀਆਂ/ਸੰਮੀਆਂ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਦਰਸ਼ਕਾਂ ਨੂੰ ਰੋਮਾਂਚਿਤ ਕਰ ਦਿੱਤਾ | ਵਰਨਣਯੋਗ ਹੈ ਕਿ ਯੁਵਕ ਸੇਵਾਵਾਂ ਵਿਭਾਗ ਵਲੋਂ ਪਹਿਲੀ ਵਾਰ ਯੂਨੀਵਰਸਿਟੀ ਪੱਧਰ 'ਤੇ ਗਤਕੇ ਦੀਆਂ ਟੀਮਾਂ ਦੇ ਮੁਕਾਬਲਿਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਅਤੇ ਅੱਜ ਗਤਕੇ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਨੌਜਵਾਨਾਂ ਵਲੋਂ ਗਤਕੇ ਦੇ ਜ਼ੌਹਰ ਦਿਖਾਏ ਗਏ | ਕਵੀਸ਼ਰੀ ਦੇ ਮੁਕਾਬਲਿਆਂ 'ਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਕਲੀ ਦੇ ਮੁਕਾਬਲਿਆਂ 'ਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਭਾਸ਼ਣ ਮੁਕਾਬਲੇ 'ਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ, ਗਤਕੇ ਦੇ ਮੁਕਾਬਲੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਵਾਰ ਗਾਇਨ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਨੇ ਪਹਿਲਾ ਸਥਾਨ ਹਾਸਿਲ ਕੀਤਾ | ਝੂਮਰ ਦੇ ਮੁਕਾਬਲੇ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਨੁੱਕੜ ਨਾਟਕ 'ਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਰਾਜ ਪੱਧਰ 'ਤੇ ਮੱਲ ਮਾਰੀ | ਯੁਵਕ ਮੇਲੇ ਦੇ ਤੀਸਰੇ ਦਿਨ ਦੀ ਸ਼ਾਮ ਨੂੰ ਪੰਜਾਬ ਦੇ ਪ੍ਰਸਿੱਧ ਗਾਇਕ ਹਰਜੀਤ ਹਰਮਨ ਵਲੋਂ ਮੇਲੇ ਦੇ ਭਾਗੀਦਾਰਾਂ/ਦਰਸ਼ਕਾਂ ਨੂੰ ਆਪਣੀ ਗਾਇਕੀ ਦੀ ਪੇਸ਼ਕਾਰੀ ਨਾਲ ਝੂਮਣ ਲਾ ਦਿੱਤਾ | ਇਸ ਮੌਕੇ ਵਿਭਾਗ ਦੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਕੇਂਦਰਿਤ ਕਰਨਾ ਹੀ ਯੁਵਕ ਸੇਵਾਵਾਂ ਵਿਭਾਗ ਦਾ ਟੀਚਾ ਹੈ | ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ: ਕੇ.ਐੱਸ ਚਾਹਲ, ਪ੍ਰੋ: ਅਮਨਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲੋਹਗੜ੍ਹ 'ਚ ਮਾਮੂਲੀ ਵਿਵਾਦ ਉਪਰੰਤ ਗੋਲੀਆਂ ਚਲਾਉਣ ਦੇ ਮਾਮਲੇ 'ਚ 2 ਨੌਜਵਾਨ ਨਾਮਜ਼ਦ ਅਗਲੀ ਖ਼ਬਰ ਕੌਮੀ ਚੈਂਪਿਅਨਸ਼ਿਪ 'ਚ ਸ਼ੇਰਾ ਨੇ ਵੇਟ ਲਿਫਟਿੰਗ 'ਚ ਕੀਤਾ ਪਹਿਲਾ ਸਥਾਨ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।