28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਮਕਬੂਲਪੁਰਾ 'ਚ ਚਲਾਈ ਤਲਾਸ਼ੀ ਮੁਹਿੰਮ

ਅਜੀਤ ਡੈਸਕ 03-12-2025
ਅੰਮਿ੍ਤਸਰ, 2 ਦਸੰਬਰ (ਰੇਸ਼ਮ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਮਕਬੂਲਪੁਰਾ ਦੇ ਖੇਤਰ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ, ਜਿਸ 'ਚ ਸ਼ੱਕੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਇਹ ਜਾਣਕਾਰੀ ਦਿੰਦਿਆਂ ਏ.ਸੀ.ਪੀ. ਪੂਰਬੀ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਤੇ ਉਨ੍ਹਾਂ ਦੀਆਂ ਹਦਾਇਤਾਂ 'ਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਸਪੈਸ਼ਲ ਮੁਹਿਮ ਚਲਾਈ ਗਈ ਹੈ, ਜਿਸ ਦੇ ਤਹਿਤ ਅੱਜ ਸਬ ਡਵੀਜ਼ਨ ਈਸਟ ਦੇ ਥਾਣਾ ਮਕਬੂਲਪੁਰਾ ਦੇ ਵੱਖ-ਵੱਖ ਖੇਤਰਾਂ ਵਿਚ ਸਪੈਸ਼ਲ ਤਲਾਸ਼ੀ ਅਭਿਆਨ ਚਲਾਇਆ ਗਿਆ | ਜਿਸ ਤਹਿਤ ਕਾਫੀ ਲੋਕਾਂ ਦੇ ਘਰਾਂ 'ਚ ਤਲਾਸ਼ੀ ਲਈ ਗਈ ਤੇ ਜੇਕਰ ਕੋਈ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸੇ ਤਰ੍ਹਾਂ ਜੇਕਰ ਕੋਈ ਨਸ਼ੇ ਦਾ ਆਦਿ ਨਸ਼ਾ ਛਡਣਾ ਚਾਹੇ ਤਾਂ ਉਹ ਪੁਲਿਸ ਨਾਲ ਸੰਪਰਕ ਕਰਕੇ ਪੁਲਿਸ ਵਲੋਂ ਉਸਦਾ ਨਸ਼ਾ ਛੁਡਾਊ ਕੇਂਦਰ ਤੋਂ ਸਰਕਾਰੀ ਖਰਚੇ 'ਤੇ ਇਲਾਜ਼ ਕਰਵਾਇਆ ਜਾਵੇਗਾ |
ਪਿਛਲੀ ਖ਼ਬਰ ਧਾਰਮਿਕ ਆਗੂਆਂ ਨੂੰ ਕੁਝ ਮੰਦਰਾਂ 'ਚ ਸ਼ਰਾਬ ਤੇ ਬਲੀ ਚੜ੍ਹਾਉਣ ਦੀ ਬੁਰਾਈ ਰੋਕਣੀ ਚਾਹੀਦੀ- ਪੋ੍ਰ. ਚਾਵਲਾ ਅਗਲੀ ਖ਼ਬਰ ਵਿਸ਼ਵ ਏਡਜ਼ ਜਾਗਰੂਕਤਾ ਦੇ ਜ਼ਿਲ੍ਹਾ ਪੱਧਰੀ ਮੁਹਿੰਮ ਦਾ ਕੀਤਾ ਆਗਾਜ਼- ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।