ਮਾਨਾਂਵਾਲਾ, 2 ਦਸੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਬਲਾਕ ਸੰਮਤੀ ਜ਼ੋਨ ਮਾਨਾਂਵਾਲਾ ਤੋਂ ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ | ਕਾਂਗਰਸ ਹਾਈਕਮਾਨ ਵਲੋਂ ਚਰਨਜੀਤ ਸਿੰਘ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਹੰਗਾਮੀ ਮੀਟਿੰਗ ਪੰਚਾਇਤ ਯੂਨੀਅਨ ਮਾਝਾ ਦੇ ਪ੍ਰਧਾਨ ਸੁਖਰਾਜ ਸਿੰਘ ਰੰਧਾਵਾ ਦੀ ਦਫਤਰ ਮਾਨਾਂਵਾਲਾ ਵਿਖੇ ਪੰਜਾਬ ਪ੍ਰਦੇਸ ਕਾਂਗਰਸ ਦੇ ਸਕੱਤਰ ਸੁਰਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ | ਇਥੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸੁਰਿੰਦਰ ਸਿੰਘ ਰੰਧਾਵਾ ਅਤੇ ਯੂਨੀਅਨ ਮਾਝਾ ਦੇ ਪ੍ਰਧਾਨ ਸੁਖਰਾਜ ਸਿੰਘ ਰੰਧਾਵਾ ਨੇ ਉਮੀਦਵਾਰ ਚਰਨਜੀਤ ਸਿੰਘ ਨੂੰ ਸਨਮਾਨਿਤ ਕੀਤਾ ਅਤੇ ਨਾਲ ਹੀ ਚੋਣ ਪ੍ਰਚਾਰ ਦੀ ਰੂਪ ਰੇਖਾ ਉਲੀਕ ਲਈ | ਸੁਰਿੰਦਰ ਸਿੰਘ ਰੰਧਾਵਾ ਨੇ ਆਖਿਆ ਕਿ ਜੋਨ ਮਾਨਾਂਵਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਸ਼ਾਨ ਨਾਲ ਜਿਤਾਇਆ ਜਾਵੇਗਾ | ਇਸ ਮੌਕੇ ਉਮੀਦਵਾਰ ਚਰਨਜੀਤ ਸਿੰਘ ਨੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਕੀਤੇ ਗਏ ਭਰੋਸੇ ਲਈ ਹਮੇਸ਼ਾ ਰਿਣੀ ਰਹਿਣਗੇ | ਇਸ ਮੌਕੇ ਜੈਪਾਲ ਸਿੰਘ, ਸੁਮਿੱਤਰ ਸਿੰਘ ਸਤਨਾਮ ਸਿੰਘ ਸਰਪੰਚ, ਰਣਜੀਤ ਸਿੰਘ ਪੰਚ, ਅਤਿੰਨਦਰਪਾਲ ਸਿੰਘ ਪੰਚ, ਸੁਖਮਨ ਸਿੰਘ ਪੰਚ, ਕਸ਼ਮੀਰ ਸਿੰਘ ਪੰਚ, ਮੀਤਇੰਦਰਦਰ ਸਿੰਘ ਪੰਚ, ਮਨਜੀਤ ਸਿੰਘ ਸੇਮਾ, ਜਰਨੈਲ ਸਿੰਘ, ਗੁਰਨਾਮ ਸਿੰਘ, ਕਸ਼ਮੀਰ ਸਿੰਘ, ਅਜੈਬ ਸਿੰਘ, ਕੁਲਵੰਤ ਰਾਮਪਾਲ, ਹਰੀ ਨਰਾਇਣ, ਸੁਖਵਿੰਦਰ ਸਿੰਘ ਸੁੱਖਾ, ਲਖਵਿੰਦਰ ਸਿੰਘ, ਜੋਗਿੰਦਰ ਸਿੰਘ, ਬਿਕਰਮਜੀਤ ਸਿੰਘ ਪੰਚ, ਕੁਲਵਿੰਦਰ ਸਿੰਘ ਪੰਚ, ਜਗਜੀਤ ਸਿੰਘ ਪੰਚ, ਗੁਰਸ਼ੰਟ ਸਿੰਘ, ਗੁਗਰਾਜ ਸਿੰਘ, ਡਾ. ਦਲਜੀਤ ਸਿੰਘ, ਬਲਜਿੰਦਰ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |