ਅੰਮਿ੍ਤਸਰ, 3 ਦਸੰਬਰ (ਗਗਨਦੀਪ ਸ਼ਰਮਾ)- ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਭਾਸ਼ਣ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਅਤੇ ਇਸ ਉਪਲੱਬਧੀ ਸਦਕਾ ਜਸ਼ਨਦੀਪ ਕੌਰ ਨੂੰ ਹੁਣ ਰਾਜ ਪੱਧਰੀ ਮੁਕਾਬਲੇ 'ਚ ਹਿੱਸਾ ਲੈਣ ਦਾ ਮੌਕਾ ਮਿਲੇਗਾ | ਸਕੂਲ ਦੇ ਡਾਇਰੈਕਟਰ ਰਵਿੰਦਰ ਪਠਾਨੀਆ ਨੇ ਜਸ਼ਨਦੀਪ ਨੂੰ ਵਧਾਈ ਦਿੱਤੀ ਅਤੇ ਅਗਾਂਹ ਵੀ ਇਸੇ ਪ੍ਰਕਾਰ ਧਾਰਮਿਕ ਮੁਕਾਬਲਿਆਂ 'ਚ ਹਿੱਸਾ ਲੈਣ ਲਈ ਪ੍ਰੇਰਿਆ | ਉਨ੍ਹਾਂ ਦੱਸਿਆ ਕਿ ਭਾਰਤ ਵਿਕਾਸ ਪ੍ਰੀਸ਼ਦ, ਬ੍ਰਾਂਚ ਛੇਹਰਟਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ | ਇਸ ਬ੍ਰਾਂਚ ਪੱਧਰੀ ਭਾਸ਼ਣ ਮੁਕਾਬਲੇ ਦੌਰਾਨ ਛੇਹਰਟਾ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਹਿੱਸਾ ਲੈਂਦਿਆਂ ਗੁਰੂ ਸਾਹਿਬ ਦੇ ਬਲੀਦਾਨ ਅਤੇ ਮਨੁੱਖੀ ਕਦਰਾਂ-ਕੀਮਤਾਂ ਬਾਰੇ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ |