ਛੇਹਰਟਾ, 3 ਦਸੰਬਰ (ਪੱਤਰ ਪ੍ਰੇਰਕ)-ਹਿੰਦ ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਰਕਿਸਟ) ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਕਾਮਰੇਡ ਗੁਰਦੀਪ ਸਿੰਘ ਬਤਾਲਾ ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ ਪੁਤਲੀਘਰ ਵਿਖੇ ਹੋਈ, ਜਿਸ ਵਿਚ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਤੇ ਸੂਬਾ ਸਕੱਤਰੇਤ ਮੈਂਬਰ ਮੇਜਰ ਸਿੰਘ ਭਿਖੀਵਿੰਡ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਕਾ. ਸੇਖੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੌਮਾਂਤਰੀ ਪੱਧਰ ਦੇ ਪ੍ਰਸਿੱਧ ਕਮਿਉਨਿਸਟ ਆਗੂ ਤੇ ਸੀ. ਪੀ. ਆਈ. ਐੱਮ. ਦੇ ਲੰਬਾ ਸਮਾਂ ਜਨਰਲ ਸਕੱਤਰ ਰਹੇ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 17ਵੀਂ ਬਰਸੀ 7 ਦਸੰਬਰ 2025 ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਬੰਡਾਲਾ ਮੰਝਕੀ (ਜਲੰਧਰ) ਵਿਖੇ ਮਨਾਈ ਜਾਵੇਗੀ, ਜਿਸ ਵਿਚ ਅੰਮਿ੍ਤਸਰ ਤੋਂ 100 ਸਾਥੀ ਸ਼ਾਮਿਲ ਹੋਣਗੇ | ਇਸੇ ਦੌਰਾਨ ਉਨ੍ਹਾਂ ਕਿਊਬਾ ਨਾਲ ਇਕਮੁੱਠਤਾ ਪ੍ਰਗਟ ਕਰਨ ਲਈ 1 ਲੱਖ ਰੁਪਏ ਦੀ ਸਹਾਇਤਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਕਰਕੇ ਭਾਰਤ ਸਰਕਾਰ ਨੇ ਅਮਰੀਕਾ ਅੱਗੇ ਗੋਡੇ ਟੇਕ ਦਿੱਤੇ ਹਨ | ਉਪਰੰਤ ਉਨ੍ਹਾਂ ਕੇਂਦਰ ਸਰਕਾਰ ਵਲੋਂ ਬਿਜਲੀ ਬਿੱਲ 2025 ਅਤੇ ਮਜ਼ਦੂਰ ਵਿਰੋਧੀ 4 ਕੋਡ ਲਾਗੂ ਕਰਨ ਨੂੰ ਮਜ਼ਦੂਰਾਂ ਨਾਲ ਵੱਡਾ ਧੱਕਾ ਕਰਾਰ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਦੇ ਵਿਰੋਧ 'ਚ ਪਾਰਟੀ ਸੰਘਰਸ਼ ਦੇ ਰਾਹ 'ਤੇ ਹੈ | ਇਸ ਮੌਕੇ ਕਾ. ਸੁੱਚਾ ਸਿੰਘ ਅਜਨਾਲਾ, ਡਾ. ਕਵਲਜੀਤ ਕੌਰ, ਐਡਵੋਕੇਟ ਕਵਲਜੀਤ, ਸਵਿੰਦਰ ਸਿੰਘ ਮੀਰਾਂਕੋਟ, ਤਰਸੇਮ