17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਘਰਿੰਡਾ ਪੁਲਿਸ ਵਲੋਂ 10 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਗਿ੍ਫਤਾਰ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਸੀ ਹੈਰੋਇਨ

ਅਜੀਤ ਡੈਸਕ 06-12-2025
ਅਟਾਰੀ ਸਰਹੱਦ, 5 ਦਸੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਵਲੋਂ ਨਸ਼ਾ ਮਾਫੀਆ ਨੂੰ ਖਤਮ ਕਰਨ ਬਾਰੇ ਦਿੱਤੀਆਂ ਸਖ਼ਤ ਹਦਾਇਤਾਂ ਪੁਲਿਸ ਅੰਮਿ੍ਤਸਰ ਦਿਹਾਤੀ ਅਤੇ ਯਾਦਵਿੰਦਰ ਸਿੰਘ ਡੀ.ਐੱਸ.ਪੀ. ਅਟਾਰੀ ਦੀ ਅਗਵਾਈ ਹੇਠ ਥਾਣਾ ਘਰਿੰਡਾ ਪੁਲਿਸ ਨੇ ਇਹ ਸ਼ਾਨਦਾਰ ਕਾਰਵਾਈ ਨੂੰ ਅੰਜਾਮ ਦਿੰਦਿਆਂ 2 ਕਿੱਲੋ ਹੈਰੋਇਨ ਸਮੇਤ ਦੋ ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ | ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਪੱਧਰ 'ਤੇ ਕੀਮਤ 10 ਕਰੋੜ ਰੁਪਏ ਦੇ ਕਰੀਬ ਦੱਸੀ ਗਈ ਹੈ | ਪੁਲਿਸ ਵਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਵਿਚ ਦੱਸਿਆ ਗਿਆ ਹੈ ਕਿ ਥਾਣਾ ਘਰਿੰਡਾ ਪੁਲਿਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਦੋਸ਼ੀ ਪਾਕਿਸਤਾਨੀ ਤਸਕਰਾਂ ਨਾਲ ਸਿੱਧੇ ਸੰਪਰਕ ਵਿਚ ਹਨ ਅਤੇ ਸਰਹੱਦ ਪਾਰ ਤੋਂ ਹੈਰੋਇਨ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਸਪਲਾਈ ਕਰਦੇ ਹਨ | ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਪੁਲਿਸ ਦੀ ਟੀਮ ਵਲੋਂ ਯੋਜਨਾਬੱਧ ਤਰੀਕੇ ਨਾਲ ਟ੍ਰੈਪ ਲਗਾ ਕੇ ਇੰਡੀਆ ਗੇਟ ਤੋਂ ਖਾਸਾ ਆਉਂਦੇ ਰਸਤੇ ਤੋਂ ਦੋਸ਼ੀਆਂ ਨੂੰ 2 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ | ਜਿਸ ਸੰਬੰਧੀ ਦੋਸ਼ੀਆਂ ਵਿਰੁੱਧ ਥਾਣਾ ਘਰਿੰਡਾ ਵਿਖੇ ਪਰਚਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਦੋਸ਼ੀ ਪ੍ਰੇਮ ਸਿੰਘ ਪੁੱਤਰ ਸਵਿੰਦਰ ਸਿੰਘ, ਵਾਸੀ ਮੁਹੱਲਾ ਬਰੜ, ਪੁਰਾਣੀ ਮੰਡੀ, ਅਟਾਰੀ ਤੇ ਫੀਲਾਂ ਵੀ ਇਕ ਮੁਕੱਦਮਾ ਅਸਲਾ ਐਕਟ ਥਾਣਾ ਸਿਵਲ ਲਾਈਨ ਅੰਮਿ੍ਤਸਰ ਕਮਿਸ਼ਨਰੇਟ ਦਰਜ ਹੈ | ਥਾਣਾ ਘਰਿੰਡਾ ਪੁਲਿਸ ਵਲੋਂ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕ, ਸਰਹੱਦੀ ਕਨੈਕਸ਼ਨ ਅਤੇ ਪੂਰੇ ਤਸਕਰੀ ਨੈੱਟਵਰਕ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਏਗੀ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਗਰਲਜ਼ ਸਕੂਲ ਦੀ ਵਿਦਿਆਰਥਣ ਆਸਮੀਨ ਕੌਰ ਨੇ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਘਰ-ਘਰ 'ਚੋਂ ਕੂੜਾ ਚੁੱਕਣ ਲਈ 55 ਗੱਡੀਆਂ ਨੂੰ ਮੇਅਰ ਨੇ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।