08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਆਸਟ੍ਰੇਲੀਆ ਦਾ ਮੰਤਰੀ ਜੂਲੀਅਨ ਹਿੱਲ ਅੰਮਿ੍ਤਸਰ ਹਵਾਈ ਅੱਡਾ ਪਹੁੰਚੇ

ਅਜੀਤ ਡੈਸਕ 07-12-2025
ਰਾਜਾਸਾਂਸੀ, 6 ਦਸੰਬਰ (ਹਰਦੀਪ ਸਿੰਘ ਖੀਵਾ)-ਆਸਟ੍ਰੇਲੀਆਈ ਲੇਬਰ ਪਾਰਟੀ ਦੇ ਸੀਨੀਅਰ ਨੇਤਾ ਅਤੇ ਨਾਗਰਿਕਤਾ, ਅੰਤਰਰਾਸ਼ਟਰੀ ਸਿੱਖਿਆ, ਕਸਟਮ ਅਤੇ ਬਹੁ-ਸੱਭਿਆਚਾਰਕ ਮਾਮਲਿਆਂ ਦੇ ਸਹਾਇਕ ਮੰਤਰੀ ਜੂਲੀਅਨ ਹਿੱਲ ਅੱਜ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ ਹਨ | ਇਸ ਦੌਰਾਨ ਪੰਜਾਬ ਪੁਲਿਸ ਵਲੋਂ ਹਵਾਈ ਅੱਡੇ 'ਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੱਲ੍ਹ ਉਹ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਇਸਨੂੰ ਆਪਣੀ ਜ਼ਿੰਦਗੀ ਦਾ ਇੱਕ ਵੱਡਾ ਸਨਮਾਨ ਮੰਨਦੇ ਹਨ | ਜੂਲੀਅਨ ਹਿੱਲ ਨੇ ਕਿਹਾ ਕਿ ਆਸਟ੍ਰੇਲੀਆ ਵਿਚ ਸਿੱਖ ਧਰਮ, ਪੰਜਾਬੀ ਭਾਸ਼ਾ ਅਤੇ ਪੰਜਾਬੀ ਭਾਈਚਾਰਾ ਤੇਜ਼ੀ ਨਾਲ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਭਾਈਚਾਰਾ ਨਾ ਸਿਰਫ਼ ਗਿਣਤੀ ਵਿਚ ਵਧ ਰਿਹਾ ਹੈ ਸਗੋਂ ਦੇਸ਼ ਦੇ ਆਰਥਿਕ, ਸਮਾਜਿਕ, ਵਿਦਿਅਕ ਅਤੇ ਵਪਾਰਕ ਖੇਤਰਾਂ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਅ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਆਸਟ੍ਰੇਲੀਆ ਦੇ ਵਿਕਾਸ ਵਿਚ ਪੰਜਾਬੀਆਂ ਦਾ ਯੋਗਦਾਨ ਬਹੁਤ ਕੀਮਤੀ ਹੈ ਅਤੇ ਮਾਣ ਵਾਲੀ ਗੱਲ ਹੈ |
ਪਿਛਲੀ ਖ਼ਬਰ ਦਿਨੇਸ਼ ਬੱਸੀ ਨੇ ਪ੍ਰੀਨਿਵਰਾਣ ਦਿਵਸ ਮੌਕੇ ਛੇੜਿਆ ਜੌੜਾ ਫਾਟਕ ਅੰਡਰਪਾਥ ਸਫਾਈ ਅਭਿਆਨ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।