08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਇਕ ਕਿੱਲੋਗਾ੍ਰਮ ਹੈਰੋਇਨ ਤੇ 1 ਲੱਖ ਡਰੱਗ ਮਨੀ ਸਮੇਤ 2 ਤਸਕਰ ਕਾਬੂ

ਅਜੀਤ ਡੈਸਕ 07-12-2025

ਅੰਮਿ੍ਤਸਰ, 6 ਦਸੰਬਰ (ਰੇਸ਼ਮ ਸਿੰਘ)-ਐਂਟੀ ਗੈਂਗਸਟਰ ਅਪਰੇਸ਼ਨ ਸੈੱਲ ਦੀ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਕ ਕਿੱਲੋਗ੍ਰਾਮ ਹੈਰੋਇਨ ਤੇ ਇਕ ਲੱਖ ਡਰੱਗ ਮਨੀ ਸਮੇਤ 2 ਵੱਖ-ਵੱਖ ਮਾਮਲਿਆਂ 'ਚ ਤਸਕਰਾਂ ਨੂੰ ਗਿ੍ਫਤਾਰ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਸੈੱਲ ਦੇ ਇੰਚਾਰਜ ਸਬ ਇੰਸ: ਬਲਵਿੰਦਰ ਸਿੰਘ ਨੇ ਦੱਸਿਆ ਕਿ ਗਿ੍ਫਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖਤ ਗੁਰਵੰਤ ਸਿੰਘ ਵਾਸੀ ਪਿੰਡ ਬੱਚੀਵਿੰਡ ਲੋਪੋਕੇ ਵਜੋਂ ਹੋਈ ਹੈ , ਜਿਸ ਪਾਸੋਂ ਹੈਰੋਇਨ ਬਰਾਮਦ ਹੋਈ ਹੈ ਤੇ ਦੂਜੇ ਕਰਮਬੀਰ ਸਿੰਘ ਉਰਫ ਕਰਨਬੀਰ ਸਿੰਘ ਵਾਸੀ ਪਿੰਡ ਗੁਮਾਨਪੁਰਾ ਘਰਿੰਡਾ ਪਾਸੋਂ ਇਕ ਲੱਖ ਰੁਪਏ ਡਰੱਗ ਮਨੀ ਬਰਾਮਦ ਹੋਈ ਹੈ | ਪੁਲਿਸ ਵਲੋਂ ਛੇਹਰਟਾ ਦੇ ਖੇਤਰ ਤੋਂ ਗੁਰਵੰਤ ਸਿੰਘ ਨਾਂਅ ਦੇ ਵਿਅਕਤੀ ਨੂੰ ਕਾਬੂ ਕਰਕੇ 200 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਤੇ ਦੌਰਾਨੇ ਰਿਮਾਂਡ ਗੁਰਵੰਤ ਸਿੰਘ ਦੇ ਇੰਕਸਾਫ 'ਤੇ ਉਸ ਦੇ ਘਰ ਤੋਂ 800 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਸਬੰਧੀ ਤਫਤੀਸ਼ ਜਾਰੀ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੁਲਿਸ ਪਾਰਟੀ ਵਲੋਂ ਕਰਮਬੀਰ ਸਿੰਘ ਉਰਫ ਕਰਨਬੀਰ ਸਿੰਘ ਪਿੰਡ ਗੁਮਾਨਪੁਰਾ ਮੌੜ ਮੀਰੀ ਪੀਰੀ ਅਕੈਡਮੀ ਪਿੰਡ ਭੈਣੀ ਰੋਡ ਤੋਂ ਗਿ੍ਫਤਾਰ ਕੀਤਾ ਗਿਆ ਅਤੇ ਉਸਦੇ ਰਿਮਾਂਡ ਉਪਰੰਤ ਉਸ ਦੇ ਘਰ ਤੋਂ 1 ਲੱਖ 10 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ, ਜਿਸ ਦੀ ਵੀ ਤਫਤੀਸ਼ ਜਾਰੀ ਹੈ |

ਪਿਛਲੀ ਖ਼ਬਰ ਪੰਜਾਬ ਕੁਸ਼ਤੀ ਐਸੋਸੀਏਸ਼ਨ 'ਚ ਕਿਸੇ ਦੀ ਧੱਕੇਸ਼ਾਹੀ ਦਾ ਬਰਦਾਸ਼ਤ ਨਹੀਂ ਕਰਾਂਗੇ-ਪਦਮਸ੍ਰੀ ਕਰਤਾਰ ਸਿੰਘ ਅਗਲੀ ਖ਼ਬਰ ਇਰਾਦਾ ਕਤਲ, ਨਸ਼ੀਲੇ ਪਦਾਰਥ ਤੇ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦਾ ਪਰਦਾਫ਼ਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।