09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਵਿਸ਼ਵ ਪਾਵਰਲਿਫਟਿੰਗ ਚੈਂਪਿਅਨਸ਼ਿਪ 'ਚ ਜੇਤੂ ਰਹੇ ਸ਼ੇਰਾ ਦਾ ਸਾਬਕਾ ਮੰਤਰੀ ਜੋਸ਼ੀ ਨੇ ਕੀਤਾ ਸਨਮਾਨ

ਅਜੀਤ ਡੈਸਕ 07-12-2025
ਅੰਮਿ੍ਤਸਰ, 6 ਦਸੰਬਰ (ਰੇਸ਼ਮ ਸਿੰਘ)- ਵਿਸ਼ਵ ਪਾਵਰਲਿਫਟਿੰਗ ਚੈਂਪਿਅਨਸ਼ਿਪ–2025 'ਚ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਅੰਮਿ੍ਤਸਰ ਦੇ ਖਿਡਾਰੀ ਸ਼ਮਸ਼ੇਰ ਸਿੰਘ ਸ਼ੇਰਾ ਨੇ ਪੰਜਾਬ ਦਾ ਮਾਣ ਵਿਸ਼ਵ ਭਰ 'ਚ ਵਧਾਇਆ ਹੈ ਅਤੇ ਗੁਰੂ ਨਗਰੀ ਦਾ ਨਾਮ ਰੌਸ਼ਨ ਕੀਤਾ ਹੈ | ਇਹ ਪ੍ਰਗਟਾਵਾ ਸੀਨੀ: ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਇਥੇ ਖਿਡਾਰੀ ਸ਼ੇਰਾ ਨੂੰ ਸਨਮਾਨਿਤ ਕਰਦਿਆਂ ਕੀਤਾ | ਸ੍ਰੀ ਜੋਸ਼ੀ ਨੇ ਕਿਹਾ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਭਵਿੱਖ ਵਿਚ ਵੀ ਆਪਣੇ ਸ਼ਹਿਰ ਤੇ ਰਾਜ ਦਾ ਨਾਮ ਦੇਸ਼ ਵਿਦੇਸ਼ਾਂ ਦੀ ਧਰਤੀ 'ਤੇ ਬੁਲੰਦ ਕਰਨਗੇ | ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਇਸ ਲਈ ਸੂਬਾ ਤੇ ਕੇਂਦਰ ਦੀਆਂ ਸਰਕਾਰਾਂ ਨੂੰ ਖੇਡਾਂ ਨੂੰ ਉਤਸ਼ਾਹਿਤ ਕਰਨ ਵਿਚ ਕੋਈ ਕਸਰ ਨਹੀਂ ਛੱਡਣੀ ਚਾਹੀਦੀ | ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਰਾਜ ਸਰਕਾਰ ਖੇਡਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਬੀਤੇ ਸਮੇਂ ਤੋਂ ਖੇਡਾਂ ਨੂੰ ਅਣਗੌਲਿਆ ਕੀਤਾ ਗਿਆ ਹੈ | ਜਿਸ ਕਾਰਨ ਇਸ ਖੇਤਰ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ | ਇਸ ਮੌਕੇ ਬਲਰਾਜ ਸਿੰਘ, ਪਾਰਸ ਜੋਸ਼ੀ, ਵਿਕਰਮਜੀਤ ਸਿੰਘ, ਗੁਰਜੰਟ ਸਿੰਘ ਜੰਤੀ, ਸਾਰਥਕ ਤਲਵਾੜ, ਮੋਹਿਤ ਸ਼ਰਮਾ, ਪ੍ਰਣਵ, ਮਨਿੰਦਰ ਸਿੰਘ ਬਬਲੂ, ਬਲਬੀਰ ਸਿੰਘ ਬੀਰਾ, ਬਬਲੂ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਰਾਜੀਵ ਅਨੇਜਾ ਨੇ ਹਰਿਆਣਾ ਦੇ ਰਾਜਪਾਲ ਪੋ੍ਰ. ਅਸ਼ੀਮ ਘੋਸ਼ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਕਾਂਗਰਸੀ ਆਗੂ ਆਜ਼ਾਦ ਨੇ ਮੜੇ ਸਾਬਕਾ ਅਕਾਲੀ ਮੰਤਰੀਆਂ 'ਤੇ ਦਲਿਤ ਵਿਰੋਧੀ ਹੋਣ ਦੇ ਦੋਸ਼ ਅੰਮਿ੍ਤਸਰ ਸ਼ਹਿਰ ਨੂੰ ਪੋਸਟਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।