09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਪਾਕਿ 'ਚ ਹਿੰਦੂ ਵਿਦਿਆਰਥਣਾਂ 'ਤੇ ਇਸਲਾਮ ਧਰਮ ਕਬੂਲ ਕਰਨ ਲਈ ਪਾਇਆ ਜਾ ਰਿਹਾ ਦਬਾਅ <br/>

ਅਜੀਤ ਡੈਸਕ 07-12-2025
ਅੰਮਿ੍ਤਸਰ, 6 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਸਕੂਲਾਂ 'ਚ ਹਿੰਦੂ ਵਿਦਿਆਰਥਣਾਂ 'ਤੇ ਇਸਲਾਮ ਧਰਮ ਕਬੂਲ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ | ਪਾਕਿ ਦੇ ਸਿੰਧ ਸੂਬੇ 'ਚ ਕਈ ਹਿੰਦੂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ 'ਤੇ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਇਸਲਾਮ ਧਰਮ ਅਪਣਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ | ਵਿਦਿਆਰਥੀਆਂ ਦੇ ਦੋਸ਼ਾਂ ਤੋਂ ਬਾਅਦ ਪਾਕਿਸਤਾਨੀ ਸਰਕਾਰ ਨੇ ਜਾਂਚ ਦੇ ਆਦੇਸ਼ ਦਿੱਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਸਿੰਧ ਦੇ ਮੀਰਪੁਰ ਸਕਰੋ 'ਚ ਇਕ ਸਰਕਾਰੀ ਹਾਈ ਸਕੂਲ ਵਿਚ ਕੁਝ ਹਿੰਦੂ ਵਿਦਿਆਰਥਣਾਂ ਦੇ ਮਾਪਿਆਂ ਨੇ ਦੋਸ਼ ਲਗਾਇਆ ਕਿ ਸਕੂਲ ਪਿ੍ੰਸੀਪਲ ਨੇ ਹਿੰਦੂ ਵਿਦਿਆਰਥਣਾਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਇਸਲਾਮ ਧਰਮ ਅਪਣਾਉਣ ਲਈ ਕਿਹਾ | ਮੀਰਪੁਰ ਸਕਰੋ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਿੰਦੂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਕਲਮਾ ਪੜ੍ਹਨ ਲਈ ਮਜਬੂਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਧਰਮ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਅਗਲੀ ਖ਼ਬਰ — 'ਇੰਡੀਗੋ ਏਅਰਲਾਈਨਜ਼' ਦੀਆਂ ਉਡਾਣਾਂ ਨਾ ਚੱਲਣ ਦਾ ਮਾਮਲਾ — ਅੰਮਿ੍ਤਸਰ-ਨਵੀਂ ਦਿੱਲੀ ਸਵਰਣਾ ਸ਼ਤਾਬਦੀ ਐਕਸਪ੍ਰੈੱਸ ਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।