09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਅਜੀਤ ਡੈਸਕ 07-12-2025
ਅੰਮਿ੍ਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਭਾਈ ਗੁਰਇਕਬਾਲ ਸਿੰਘ ਦੀ ਰਹਿਨੁਮਾਈ ਹੇਠ ਕਾਰਜਸ਼ੀਲ ਸਿੱਖ ਵਿਦਿਅਕ ਸੰਸਥਾ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਬਰਾਂਚ-2) ਵਿਖੇ 'ਸਿਫਤਿ ਸਲਾਹਣੁ ਸਹਜ ਅਨੰਦ' ਗੁਰਬਾਣੀ ਵਿਸ਼ੇ ਨੂੰ ਸਮਰਪਿਤ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸਕੂਲ ਦੇ ਬੱਚਿਆਂ ਨੇ ਸਬਰ, ਸੰਤੋਖ, ਸ਼ੁਕਰ ਅਤੇ ਅਰਦਾਸ ਦੀ ਮਹੱਤਤਾ ਬਾਰੇ ਪੇਸ਼ਕਾਰੀਆਂ ਦਿੱਤੀਆਂ | ਸਮਾਗਮ ਦੌਰਾਨ ਧਾਰਮਿਕ ਨਾਟਕ, ਗਿੱਧਾ, ਭੰਗੜਾ ਆਦਿ ਵੀ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣੇ | ਪਿ੍ੰਸੀਪਲ ਇੰਦਰਪ੍ਰੀਤ ਕੌਰ ਦੀ ਅਗਵਾਈ ਵਿਚ ਹੋਏ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਰਾਜੇਸ਼ ਕੁਮਾਰ ਸ਼ਰਮਾ (ਡੀ.ਈ.ਓ.), ਹਰਪ੍ਰੀਤ ਸਿੰਘ (ਜ਼ਿਲ੍ਹਾ ਕੋਆਰਡੀਨੇਟਰ) ਅਤੇ ਮਨਦੀਪ ਸਿੰਘ ਅਹੂਜਾ (ਕੌਂਸਲਰ ਨਗਰ ਨਿਗਮ) ਨੇ ਸ਼ਿਰਕਤ ਕੀਤੀ | ਸਕੂਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਨੇ ਬੱਚਿਆਂ ਦੀਆਂ ਵੱਖ ਵੱਖ ਪ੍ਰਾਪਤੀਆਂ ਲਈ ਉਨ੍ਹਾਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦਾ ਸਾਲਾਨਾ ਮੈਗਜ਼ੀਨ ਵੀ ਮੁੱਖ ਮਹਿਮਾਨ ਸਮੇਤ ਆਏ ਮਹਿਮਾਨਾਂ ਵਲੋਂ ਰਿਲੀਜ਼ ਕੀਤਾ ਗਿਆ | ਸਕੂਲ ਦੇ ਐੱਮ.ਡੀ. ਰਜਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ ਤੇ ਟਹਿਲਇੰਦਰ ਸਿੰਘ, ਭੁਪਿੰਦਰ ਸਿੰਘ ਗਰਚਾ, ਨਰਿੰਦਰ ਸਿੰਘ, ਭਾਈ ਅਮਰਜੀਤ ਸਿੰਘ ਸਿਲਕੀ, ਭਾਈ ਗੁਰਪਾਲ ਸਿੰਘ, ਭੋਲੂ ਵੀਰਜੀ, ਗੋਵਿੰਦਪਾਲ ਸਿੰਘ, ਬੀਬੀ ਜਤਿੰਦਰ ਕੌਰ, ਬੀਬੀ ਨਰਿੰਦਰਜੀਤ ਕੌਰ, ਪਿ੍ੰਸੀਪਲ ਜਸਲੀਨ ਕੌਰ (ਬਰਾਂਚ -1) ਅਤੇ ਬੱਚਿਆਂ ਦੇ ਆਏ ਹੋਏ ਮਾਤਾ-ਪਿਤਾ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜਰ ਸਨ |
ਪਿਛਲੀ ਖ਼ਬਰ ਰਾਜਾਸਾਂਸੀ 'ਚ ਕਾਂਗਰਸੀ ਉਮੀਦਵਾਰਾਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦਾ ਬਾਈਕਾਟ ਅਗਲੀ ਖ਼ਬਰ ਪਾਕਿ 'ਚ ਹਿੰਦੂ ਵਿਦਿਆਰਥਣਾਂ 'ਤੇ ਇਸਲਾਮ ਧਰਮ ਕਬੂਲ ਕਰਨ ਲਈ ਪਾਇਆ ਜਾ ਰਿਹਾ ਦਬਾਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।