09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਹਰਿਆਣਾ ਦੇ ਰਾਜਪਾਲ ਅਸ਼ੀਮ ਘੋਸ਼ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 07-12-2025
ਅੰਮਿ੍ਤਸਰ, 6 ਦਸੰਬਰ (ਰੇਸ਼ਮ ਸਿੰਘ)-ਹਰਿਆਣਾ ਦੇ ਰਾਜਪਾਲ ਸ੍ਰੀ ਅਸ਼ੀਮ ਕੁਮਾਰ ਘੋਸ਼ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਸ੍ਰੀ ਘੋਸ਼ ਅੱਜ ਇਥੇ ਅੰਮਿ੍ਤਸਰ ਵਿਖੇ ਹੋ ਰਹੇ ਪਾਈਟੈਕਸ ਮੇਲੇ 'ਚ ਭਾਗ ਲੈਣ ਲਈ ਪੁੱਜੇ ਸਨ, ਜਿਨ੍ਹਾਂ ਨੇ ਪੀ.ਐੱਚ.ਡੀ. ਚੈਂਬਰ ਆਫ ਕਾਮਰਸ ਤੇ ਇੰਡਸਟਰੀਜ਼ ਵਲੋਂ ਕਰਵਾਏ 19ਵੇਂ ਪਾਈਟੈਕਸ ਮੇਲੇ 'ਚ ਅੱਜ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸੈਮੀਨਾਰ ਨੂੰ ਵੀ ਸੰਬੋਧਨ ਕੀਤਾ | ਅੱਜ ਸ਼ਾਮ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੇ ਤੇ ਮੱਥਾ ਟੇਕਿਆ | ਇਸ ਮੌਕੇ ਉਨ੍ਹਾਂ ਨਾਲ ਡੀ.ਸੀ.ਪੀ. ਜਗਜੀਤ ਸਿੰਘ ਵਾਲੀਆ ਆਦਿ ਅਧਿਕਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੇਵਾ ਨਿਭਾਉਣ ਵਾਲੇ ਪ੍ਰੇਮੀਆਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਰਾਜਾਸਾਂਸੀ 'ਚ ਕਾਂਗਰਸੀ ਉਮੀਦਵਾਰਾਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦਾ ਬਾਈਕਾਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।