16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਹਰਿਆਣਾ ਦੇ ਰਾਜਪਾਲ ਅਸ਼ੀਮ ਘੋਸ਼ ਨੇ ਜਲਿ੍ਹਆਂਵਾਲਾ ਬਾਗ ਵਿਖੇ ਦਿੱਤੀ ਸ਼ਰਧਾਂਜਲੀ

ਅਜੀਤ ਡੈਸਕ 08-12-2025
ਅੰਮਿ੍ਤਸਰ, 7 ਦਸੰਬਰ (ਸੁਰਿੰਦਰ ਕੋਛੜ)-ਹਰਿਆਣਾ ਦੇ ਰਾਜਪਾਲ ਸ੍ਰੀ ਅਸ਼ੀਮ ਘੋਸ਼ ਅੱਜ ਆਪਣੇ ਪਰਿਵਾਰ ਸਮੇਤ ਜਲਿ੍ਹਆਂਵਾਲਾ ਬਾਗ ਵਿਖੇ ਨਤਮਸਤਕ ਹੋਏ | ਉਨ੍ਹਾਂ ਸੈਂਟਰਲ ਵਿਸਟਾ (ਸ਼ਹੀਦੀ ਯਾਦਗਾਰ) ਵਿਖੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਸ ਉਪਰੰਤ ਉਹ ਸ਼ਹੀਦੀ ਖੂਹ ਅਤੇ ਅਮਰ ਜੋਤਿ ਦੇ ਸਥਾਨ ਵਿਖੇ ਵੀ ਸ਼ਰਧਾ ਦੇ ਫੁਲ ਭੇਟ ਕੀਤੇ | ਉਨ੍ਹਾਂ ਨੂੰ ਸਮਾਰਕ ਦੇ ਗਾਈਡ ਦੀਪਕ ਸੇਠ ਦੁਆਰਾ 13 ਅਪ੍ਰੈਲ 1919 ਨੂੰ ਬਾਗ਼ 'ਚ ਮਾਰੇ ਗਏ ਲੋਕਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਸਮਾਰਕ ਦੀਆਂ ਕੰਧਾਂ 'ਤੇ ਉਸ ਦੌਰਾਨ ਲੱਗੇ ਗੋਲੀਆਂ ਦੇ ਨਿਸ਼ਾਨ ਵੀ ਵਿਖਾਏ ਗਏ | ਗਵਰਨਰ ਅਸ਼ੀਮ ਘੋਸ਼ ਨੇ ਕਿਹਾ ਕਿ ਮਾਤ-ਭੂਮੀ ਲਈ ਆਪਣੇ ਪ੍ਰਾਣ ਨਿਛਾਵਰ ਕਰਨ ਵਾਲੇ ਦੇਸ਼ ਦੇ ਵੀਰ ਬਲਿਦਾਨੀਆਂ ਨੂੰ ਸਾਡਾ ਮਹਾਨ ਰਾਸ਼ਟਰ ਹਮੇਸ਼ਾ ਯਾਦ ਰੱਖੇਗਾ | ਇਹ ਸਮਾਰਕ ਆਉਣ ਵਾਲੀਆਂ ਪੀੜੀਆਂ ਨੂੰ ਆਜ਼ਾਦੀ ਦੇ ਮਹੱਤਵ ਅਤੇ ਉਸ ਦੇ ਲਈ ਕੀਤੇ ਗਏ ਬਲੀਦਾਨਾਂ ਦੀ ਯਾਦ ਦਿਵਾਏਗਾ ਅਤੇ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ 'ਚ ਯੋਗਦਾਨ ਦੇਣ ਦੇ ਲਈ ਪ੍ਰੇਰਿਤ ਕਰਦਾ ਰਹੇਗਾ |
ਪਿਛਲੀ ਖ਼ਬਰ ਡਾ. ਸ਼ਿਖਲ ਉੱਪਲ ਨੇ 19ਵੀਂ ਵਿਸ਼ਵ ਨਿਊਰੋਸਰਜਰੀ ਕਾਨਫਰੰਸ 'ਚ ਪੜਿ੍ਹਆ ਖੋਜ ਪੱਤਰ ਅਗਲੀ ਖ਼ਬਰ ਹਰਿਆਣਾ ਦੇ ਰਾਜਪਾਲ ਅਸ਼ੀਮ ਘੋਸ਼ ਸ੍ਰੀ ਦੁਰਗਿਆਣਾ ਤੀਰਥ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।