16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਰੋਹ ਨਾਲ ਸੰਬੰਧਿਤ ਇਕ ਗਿ੍ਫਤਾਰ, ਪੰਜ ਪਿਸਤੌਲ ਬਰਾਮਦ

ਅਜੀਤ ਡੈਸਕ 08-12-2025

ਅੰਮਿ੍ਤਸਰ, 7 ਦਸੰਬਰ (ਗਗਨਦੀਪ ਸ਼ਰਮਾ)-ਕਾਉਂਟਰ ਇੰਟੈਲੀਜੈਂਸ ਅੰਮਿ੍ਤਸਰ ਵਲੋਂ ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਰੋਹ ਨਾਲ ਸੰਬੰਧਿਤ ਇਕ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਪੰਜ ਪਿਸਤੌਲ ਬਰਾਮਦ ਕਰਨ ਦੀ ਅਹਿਮ ਕਾਮਯਾਬੀ ਹਾਸਿਲ ਕੀਤੀ ਗਈ ਹੈ | ਗਿ੍ਫਤਾਰ ਕੀਤਾ ਵਿਅਕਤੀ ਪਾਕਿਸਤਾਨ ਅਧਾਰਿਤ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ, ਜਿਸ ਪਾਸੋਂ ਬਰਾਮਦ ਹੋਏ ਹਥਿਆਰ ਸੂਬੇ 'ਚ ਅਗਾਂਹ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵਲੋਂ ਕੀਤਾ ਗਿਆ ਹੈ | ਉਨ੍ਹਾਂ ਇਸ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀ. ਆਈ. ਅੰਮਿ੍ਤਸਰ ਨੂੰ ਪਿੰਡ ਖਾਲੜਾ ਦੇ ਨੇੜਲੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਖੇਪ ਪ੍ਰਾਪਤ ਹੋਣ ਬਾਰੇ ਖੁਫੀਆ ਇਤਲਾਹ ਮਿਲੀ ਸੀ, ਜਿਸ 'ਤੇ ਸਰਗਰਮੀ ਨਾਲ ਕਾਰਵਾਈ ਕਰਦੇ ਹੋਏ, ਸੀ. ਆਈ. ਅੰਮਿ੍ਤਸਰ ਦੀ ਪੁਲਿਸ ਟੀਮ ਨੇ ਤਰਨ-ਤਾਰਨ ਦੇ ਪਿੰਡ ਠੱਠਾ ਦੇ ਨੇੜੇ ਉਕਤ ਸ਼ੱਕੀ ਸੰਦੀਪ ਸਿੰਘ ਨੂੰ ਉਦੋਂ ਕਾਬੂ ਕੀਤਾ, ਜਦੋਂ ਉਹ ਖੇਪ ਕਿਸੇ ਪਾਰਟੀ ਨੂੰ ਪਹੁੰਚਾਉਣ ਜਾ ਰਿਹਾ ਸੀ, ਉਸਦੇ ਕਬਜ਼ੇ 'ਚੋਂ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਸੰਦੀਪ ਸਿੰਘ ਵਾਸੀ ਪਿੰਡ ਖਾਲੜਾ ਜ਼ਿਲ੍ਹਾ ਤਰਨ-ਤਾਰਨ ਵਜੋਂ ਹੋਈ ਹੈ ਅਤੇ ਉਸ ਪਾਸੋਂ ਬਰਾਮਦ ਕੀਤੇ ਹਥਿਆਰਾਂ 'ਚ ਚਾਰ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਅਤੇ ਇਕ 9 ਐੱਮ. ਐੱਮ. ਪਿਸਤੌਲ ਸਮੇਤ ਮੈਗਜ਼ੀਨ ਸ਼ਾਮਿਲ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਕਥਿਤ ਦੋਸ਼ੀ ਦਾ ਬੁਲੇਟ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਖੇਪਾਂ ਦੀ ਢੋਆ-ਢੁਆਈ ਲਈ ਕੀਤੀ ਜਾ ਰਹੀ ਸੀ | ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨੀ ਹੈਂਡਲਰ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰਦਾ ਸੀ | ਇਸ ਸੰਬੰਧੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਪੁਲਿਸ ਥਾਣਾ, ਅੰਮਿ੍ਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ ਯੂਨੀਅਨ ਸੰਬੰਧਿਤ ਸੀਟੂ ਵਲੋਂ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਗਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ-ਜਨਾਹ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।