17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ- ਡਾ. ਨਿੱਜਰ

ਅਜੀਤ ਡੈਸਕ 08-12-2025
ਅੰਮਿ੍ਤਸਰ, 7 ਦਸੰਬਰ (ਗਗਨਦੀਪ ਸ਼ਰਮਾ)-ਭਗਤਾਂਵਾਲਾ ਡੰਪ ਤੋਂ ਹੁਣ ਤੱਕ ਲਗਭਗ 1 ਲੱਖ ਟਨ ਕੂੜਾ ਸਾਫ਼ ਕੀਤਾ ਜਾ ਚੁੱਕਿਆ ਹੈ, ਜੋ ਕਿ ਵੱਡੀ ਉਪਲਬਧੀ ਹੈ | ਇਸਦੇ ਨਾਲ ਹੀ 350 ਟਰੱਕਾਂ ਰਾਹੀਂ ਟਰੀਟ ਕੀਤਾ ਹੋਇਆ ਬਾਇਓ-ਰੀਮੀਡੀਏਟਡ ਮਟੀਰੀਅਲ (ਮਿੱਟੀ ਅਤੇ ਪਲਾਸਟਿਕ) ਸਾਈਟ ਤੋਂ ਹਟਾਇਆ ਜਾ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਇਹ ਸਾਰਾ ਕੰਮ ਅੰਮਿ੍ਤਸਰ ਨੂੰ ਸੁੰਦਰ ਅਤੇ ਸਾਫ਼-ਸੁਥਰਾ ਬਣਾਉਣ ਦੇ ਵੱਡੇ ਮਿਸ਼ਨ ਦਾ ਹਿੱਸਾ ਹੈ | ਇਹ ਜਾਣਕਾਰੀ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੇ ਹਵਾਲੇ ਨਾਲ ਸਾਂਝੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਪੂਰਤੀ ਨਾਲ ਅੰਮਿ੍ਤਸਰ ਦੇ ਵਾਤਾਵਰਨ, ਹਵਾ ਦੀ ਗੁਣਵੱਤਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਸਿਹਤ 'ਚ ਸੁਧਾਰ ਆਵੇਗਾ ਅਤੇ ਸਰਕਾਰ ਇਸ ਨੂੰ ਜਲਦੀ ਪੂਰਾ ਕਰਨ ਲਈ ਵਚਨਬੱਧ ਹਨ | ਅੱਜ ਹਲਕੇ ਦੇ ਆਗੂਆਂ, ਵਰਕਰਾਂ ਅਤੇ ਵਿਧਾਇਕ ਡਾ. ਨਿੱਜਰ ਦੇ ਪੀ. ਏ. ਨਵਨੀਤ ਸ਼ਰਮਾ ਵਲੋਂ ਇਸ ਡੰਪ 'ਤੇ ਜਾ ਕੇ ਮੌਕੇ ਦਾ ਜਾਇਜ਼ਾ ਲਿਆ | ਇਸ ਦੌਰਾਨ ਅਧਿਕਾਰੀਆਂ ਦੇ ਉਨ੍ਹਾਂ ਨੂੰ ਦੱਸਿਆ ਕਿ ਸਫ਼ਾਈ ਪ੍ਰਕਿਰਿਆ ਨੂੰ ਹੋਰ ਵੀ ਤੇਜ਼ੀ ਨਾਲ ਅੱਗੇ ਵਧਾਉਣ ਲਈ ਵਾਧੂ ਮਸ਼ੀਨਰੀ ਅਤੇ ਟੈਕਨੀਕੀ ਸਹਾਇਤਾ ਤਾਇਨਾਤ ਕੀਤੀ ਗਈ ਹੈ |
ਪਿਛਲੀ ਖ਼ਬਰ ਮਕਾਨ ਮਾਲਕ ਵਲੋਂ ਇਲਾਕੇ ਦੇ ਕੁਝ ਲੋਕਾਂ 'ਤੇ ਲਗਾਏ ਮਕਾਨ ਨਾ ਬਣਾਉਣ ਦੇ ਦੋਸ਼ ਅਗਲੀ ਖ਼ਬਰ 'ਆਪ' ਦੇ ਉਮੀਦਵਾਰ ਤੇਜਬੀਰ ਸਿੰਘ ਬੱਗਾ ਤੇ ਕੰਵਲਪ੍ਰੀਤ ਸਿੰਘ ਸ਼ਾਹ ਦੇ ਹੱਕ 'ਚ ਭਰਵੀਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।