18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਰੇਲਵੇ ਕਾਲੋਨੀ ਬੀ-ਬਲਾਕ ਦੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਮੀਟਿੰਗ

ਅਜੀਤ ਡੈਸਕ 08-12-2025
ਅੰਮਿ੍ਤਸਰ, 7 ਦਸੰਬਰ (ਗਗਨਦੀਪ ਸ਼ਰਮਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਗੁਰਪੁਰਬ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਰੇਲਵੇ ਕਾਲੋਨੀ ਬੀ-ਬਲਾਕ ਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਚੇਅਰਮੈਨ ਡਾ. ਇੰਦਰਪਾਲ ਸਿੰਘ ਪਸਰੀਚਾ ਅਤੇ ਪ੍ਰਧਾਨ ਜਸਵੰਤ ਸਿੰਘ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦਮਦਮੀ ਟਕਸਾਲ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਸੁਸਾਇਟੀ ਮੈਂਬਰ ਜਸਵਿੰਦਰ ਸਿੰਘ ਵੱਲਾ ਵਲੋਂ ਜਪੁਜੀ ਸਾਹਿਬ ਦਾ ਪਾਠ, ਅਨੰਦ ਸਾਹਿਬ, ਮੂਲ ਮੰਤਰ ਦਾ ਜਾਪ ਅਤੇ ਬਾਅਦ 'ਚ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੁਸਾਇਟੀ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਪ੍ਰਧਾਨ ਜਸਵੰਤ ਸਿੰਘ ਨੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 25, 26, 27 ਦਸੰਬਰ ਨੂੰ ਪ੍ਰਭਾਤ ਫੇਰੀ ਕੱਢੀ ਜਾਵੇਗੀ | ਪਹਿਲੀ ਪ੍ਰਭਾਤ ਫੇਰੀ ਖੰਡ ਵਾਲਾ ਚੌਂਕ ਜੰਡ ਪੀਰ ਕਿ੍ਸ਼ਨਾ ਗਾਰਡਨ ਕਾਲੋਨੀ ਦੀ ਪਾਰਕ 'ਚੋਂ ਆਰੰਭ ਕੀਤੀ ਜਾਵੇਗੀ | ਫੇਰ 26 ਅਤੇ 27 ਦਸੰਬਰ ਨੂੰ ਕਾਲੋਨੀ ਦੇ ਵੱਖ-ਵੱਖ ਬਲਾਕ ਵਿਚ ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆਂ | ਜਨਰਲ ਸਕੱਤਰ ਸਤਨਾਮ ਸਿੰਘ ਨੇ ਸੁਸਾਇਟੀ ਦੇ ਅਗਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 09 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, 10 ਜਨਵਰੀ ਨੂੰ 12 ਸਾਲ ਤੱਕ ਦੇ ਛੋਟੇ ਬੱਚਿਆਂ ਵਿਚ ਗੁਰਬਾਣੀ ਕੰਠ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ 11 ਜਨਵਰੀ ਦਿਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਇਸੇ ਦੌਰਾਨ ਸੁਸਾਇਟੀ ਦੇ ਨਵੇਂ ਚੁਣੇ ਮੈਂਬਰ ਗੁਰਿੰਦਰਜੀਤ ਸਿੰਘ ਮਠਾਰੂ ਅਤੇ ਕਿਸ਼ਨ ਕੁਮਾਰ (ਸੇਵਾਮੁਕਤ ਚੀਫ਼ ਸੁਪਰਡੈਂਟ, ਰੇਲਵੇ) ਦੇ ਨਾਲ-ਨਾਲ ਸੰਬੰਧਿਤ ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਨਿਰਵੈਰ ਸਿੰਘ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਅੱਜ ਦੀ ਮੀਟਿੰਗ 'ਚ ਸੀਨੀਅਰ ਮੀਤ ਪ੍ਰਧਾਨ ਰਾਜ ਮਹਿੰਦਰ ਸਿੰਘ, ਕੈਸ਼ੀਅਰ ਦਲਬੀਰ ਸਿੰਘ, ਸਹਾਇਕ ਕੈਸ਼ੀਅਰ ਕਿਰਨ ਕੁਮਾਰ, ਮੀਤ ਪ੍ਰਧਾਨ ਹਰਚਰਨ ਸਿੰਘ, ਡਾ. ਦੀਪਕ ਗੁਪਤਾ, ਅਜੀਤ ਸਿੰਘ, ਦਵਿੰਦਰ ਸਿੰਘ ਕਾਕਾ, ਅਮਨਦੀਪ ਸਿੰਘ ਮੰਨਾ, ਜਸਬੀਰ ਸਿੰਘ ਨੀਟੂ, ਪਿ੍ੰਸ ਪਾਲ ਭਗਤ, ਪਵਨ ਕੁਮਾਰ ਸੋਨੀ, ਕਸ਼ਮੀਰ ਸਿੰਘ, ਬਲਦੇਵ ਸਿੰਘ ਟਾਂਗਰਾ ਵੀ ਹਾਜ਼ਰ ਰਹੇ |
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਅੱਜ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ - ਪ੍ਰਧਾਨ ਗੁਰਵਿੰਦਰ, ਜੈਮਲ ਸਿੰਘ ਅਗਲੀ ਖ਼ਬਰ ਅੰਮਿ੍ਤਸਰ ਪੱਛਮੀ 'ਚ ਡਾ.ਅੰਬੇਡਕਰ ਮਹਾਪ੍ਰੀਨਿਰਵਾਣ ਦਿਵਸ ਦਾ ਮਹਾਨ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।