18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਤਲਬੀਰ ਗਿੱਲ ਵਲੋਂ ਸੰਮਤੀ ਉਮੀਦਵਾਰ ਸਰਵਣ ਸਿੰਘ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬਲਜੀਤ ਕੌਰ ਦੇ ਹੱਕ ਪ੍ਰਚਾਰ

ਅਜੀਤ ਡੈਸਕ 08-12-2025
ਮੱਤੇਵਾਲ, 7 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਆਮ ਆਦਮੀ ਪਾਰਟੀ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬਲਜੀਤ ਕੌਰ ਮੱਤੇਵਾਲ ਅਤੇ ਸੰਮਤੀ ਉਮੀਦਵਾਰ ਸਰਵਣ ਸਿੰਘ ਚੋਗਾਵਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਹੋਏ ਅੱਜ ਪਿੰਡ ਤਰਫਾਨ ਵਿਚ ਪ੍ਰੇਮ ਸਿੰਘ ਸਰਪੰਚ ਦੇ ਗ੍ਰਹਿ ਵਿਖ਼ੇ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਮੰਗੀਆਂ | ਇਸ ਸਮਾਗਮ ਦੌਰਾਨ ਪਿੰਡ ਤਰਫਾਨ ਤੋਂ ਸਰਪੰਚ ਸ. ਪ੍ਰੇਮ ਸਿੰਘ ਆਪਣੇ ਸਮੂਹ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ | ਤਲਬੀਰ ਸਿੰਘ ਗਿੱਲ ਵਲੋਂ ਸ਼ਾਮਿਲ ਹੋਣ ਵਾਲੇ ਆਗੂਆਂ ਦਾ ਸੁਆਗਤ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਹਮੇਸ਼ਾਂ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਵਿੰਦਰ ਸਿੰਘ ਬਾਠ ਚੋਗਾਵਾਂ, ਪਰਮਜੀਤ ਸਿੰਘ ਮੱਤੇਵਾਲ, ਸਰਵਣ ਸਿੰਘ ਚੋਗਾਵਾਂ, ਨਿਸ਼ਾਨ ਸਿੰਘ, ਸਰਬਜੀਤ ਸਿੰਘ ਕੈਨੇਡਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਕੱਕੜ ਨੇ ਵਿਧਾਇਕ ਸਰਕਾਰੀਆ 'ਤੇ ਕੀਤੇ ਨਾਜਾਇਜ਼ ਪਰਚੇ ਦੀ ਕੀਤੀ ਨਿੰਦਾ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਅੱਜ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ - ਪ੍ਰਧਾਨ ਗੁਰਵਿੰਦਰ, ਜੈਮਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।