17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਕਿਸਾਨ ਜਥੇਬੰਦੀ ਦੇ ਆਗੂਆਂ ਵਲੋਂ ਬਿਜਲੀ ਸੋਧ ਬਿੱਲ 2025 ਦੇ ਵਿਰੋਧ 'ਚ ਧਰਨਾ

ਅਜੀਤ ਡੈਸਕ 09-12-2025
ਚੱਬਾ, 8 ਦਸੰਬਰ (ਜੱਸਾ ਅਨਜਾਣ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਬਿਜਲੀ ਸੋਧ ਬਿੱਲ 2025 ਦੇ ਵਿਰੋਧ ਵਿਚ ਅੱਜ ਨੇੜਲੇ ਐੱਸ.ਡੀ.ਓ. ਦਫ਼ਤਰ ਗੋਹਲਵੜ੍ਹ ਵਿਖੇ ਧਰਨਾ ਦਿੰਦਿਆਂ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਕਿਸਾਨ ਆਗੂ ਗੁਰਦੇਵ ਸਿੰਘ ਵਰਪਾਲ ਆਦਿ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਪੰਜਾਬ ਰਾਜ ਬਿਜਲੀ ਬੋਰਡ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ ਤੇ ਪੰਜਾਬ ਦੇ ਕਿਸਾਨ ਮਜ਼ਦੂਰਾਂ ਨੂੰ ਸੜਕਾਂ 'ਤੇ ਬੈਠਣ ਲਈ ਮਜ਼ਬੂਰ ਕਰ ਰਹੀ ਹੈ | ਜਿਸ ਨੂੰ ਕਦੇ ਵੀ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ | ਜੇਕਰ ਕੇਂਦਰ ਤੇ ਪੰਜਾਬ ਸਰਕਾਰ ਨੇ ਬਿਜਲੀ ਬਿੱਲ ਵਾਪਿਸ ਨਾ ਲਿਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਭੁਪਿੰਦਰ ਸਿੰਘ ਤਖਤ ਮੱਲ ਪੰਡੋਰੀ, ਮੇਜ਼ਰ ਸਿੰਘ, ਜਵਾਹਰ ਸਿੰਘ, ਜੱਗਪ੍ਰੀਤ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੜਕ 'ਤੇ ਗੰਦਗੀ ਫੈਲਾਉਣ ਅਤੇ ਪਲਾਸਟਿਕ ਦਾ ਸਾਮਾਨ ਵਰਤਣ ਵਾਲੇ 17 ਦੁਕਾਨਦਾਰਾਂ ਦੇ ਕੱਟੇ ਚਲਾਨ ਪਤੰਗਾਂ ਅਤੇ ਡੋਰਾਂ ਦੀ... ਅਗਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ 'ਤੇ ਇੰਡੀਗੋ ਏਅਰਲਾਈਨ ਦੀਆਂ ਮੁੜ 18 ਉਡਾਣਾਂ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।