17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸੜਕ 'ਤੇ ਗੰਦਗੀ ਫੈਲਾਉਣ ਅਤੇ ਪਲਾਸਟਿਕ ਦਾ ਸਾਮਾਨ ਵਰਤਣ ਵਾਲੇ 17 ਦੁਕਾਨਦਾਰਾਂ ਦੇ ਕੱਟੇ ਚਲਾਨ ਪਤੰਗਾਂ ਅਤੇ ਡੋਰਾਂ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ

ਅਜੀਤ ਡੈਸਕ 09-12-2025

ਅੰਮਿ੍ਤਸਰ, 8 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਸਕੱਤਰ ਸੁਸ਼ਾਂਤ ਭਾਟੀਆ ਅਤੇ ਸਿਹਤ ਅਫ਼ਸਰ ਡਾ: ਰਮਾ ਦੀ ਅਗਵਾਈ ਹੇਠ ਪੁਤਲੀਘਰ ਇਲਾਕੇ ਵਿਚ ਸਾਂਝੀ ਮੁਹਿੰਮ ਚਲਾਈ ਗਈ | ਇਸ ਦੌਰਾਨ ਰੇਹੜੀ ਫੜ੍ਹੀ ਵਾਲਿਆਂ ਵਲੋਂ ਸੜਕ 'ਤੇ ਗੰਦਗੀ ਫੈਲਾਏ ਜਾਣ ਅਤੇ ਪਲਾਸਟਿਕ ਦੇ ਪਾਬੰਦੀਸ਼ੁਦਾ ਸਾਮਾਨ ਵਰਤਣ 'ਤੇ 17 ਦੁਕਾਨਦਾਰਾਂ ਦੇ ਚਲਾਨ ਕੱਟੇ ਗਏ |
ਨਗਰ ਦੇ ਸਿਹਤ ਵਿਭਾਗ ਅਤੇ ਅਸਟੇਟ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਪੱਛਮੀ ਜ਼ੋਨ ਦੇ ਪੁਤਲੀਘਰ ਸਮਿਟਰੀ ਰੋਡ- ਗੁ: ਪਿੱਪਲੀ ਸਾਹਿਬ ਰੋਡ ਇਲਾਕੇ 'ਚ ਇਹ ਕਾਰਵਾਈ ਕੀਤੀ ਗਈ | ਜਿਸ ਦੌਰਾਨ ਰੇਹੜੀ-ਫੜ੍ਹੀ ਵਾਲਿਆਂ ਵਲੋਂ ਫੈਲਾਈ ਗਈ ਗੰਦਗੀ ਅਤੇ ਪਾਬੰਦੀਸ਼ੁਦਾ ਪਲਾਸਟਿਕ ਦਾ ਸਾਮਾਨ ਵਰਤਣ 'ਤੇ 17 ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਅਤੇ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫੇ ਅਤੇ ਹੋਰ ਸਾਮਾਨ ਨੂੰ ਜ਼ਬਤ ਕੀਤਾ ਗਿਆ, ਇਸ ਦੇ ਨਾਲ ਹੀ ਰੇਹੜੀ-ਫੜ੍ਹੀ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਕਿ ਜੇਕਰ ਫਿਰ ਉਨ੍ਹਾਂ ਵਲੋਂ ਸੜਕਾਂ 'ਤੇ ਕੂੜਾ ਸੁੱਟਿਆ ਗਿਆ ਜਾਂ ਗੰਦਗੀ ਫੈਲਾਈ ਗਈ ਤਾਂ ਇਸ ਤੋਂ ਵਧੇਰੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਤੋਂ ਇਲਾਵਾ, ਟੀਮ ਨੇ ਬਾਜ਼ਾਰ 'ਚ ਸਥਿਤ ਪਤੰਗਾਂ ਅਤੇ ਡੋਰ ਦੀਆਂ ਦੁਕਾਨਾਂ ਦੀ ਵੀ ਚੈਕਿੰਗ ਕੀਤੀ ਅਤੇ ਦੁਕਾਨਦਾਰਾਂ ਨੂੰ ਚਾਈਨਾ ਡੋਰ ਨਾ ਵੇਚਣ ਲਈ ਸਖ਼ਤ ਹਦਾਇਤਾ ਕੀਤੀਆਂ | ਇਸ ਮੌਕੇ ਚੀਫ਼ ਸੈਨੇਟਰੀ ਇੰਸਪੈਕਟਰ ਅਨਿਲ ਡੋਗਰਾ, ਸੈਨੇਟਰੀ ਇੰਸਪੈਕਟਰ ਰਵਿੰਦਰ ਕੁਮਾਰ, ਬ੍ਰਹਮਦਾਸ, ਸ਼ਾਮ ਸਿੰਘ, ਅਸ਼ੋਕ ਕੁਮਾਰ, ਦਵਿੰਦਰ ਕੁਮਾਰ, ਨਾਲ ਸੁਪਰਵਾਈਜ਼ਰ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ |

ਪਿਛਲੀ ਖ਼ਬਰ 'ਔਜ਼ੀ ਹੱਬ' ਨੇ ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਦਾ ਭਰੋਸਾ ਰੱਖਿਆ ਬਰਕਰਾਰ: ਕੰਗ, ਚੱਠਾ ਆਸਟ੍ਰੇਲੀਆ ਜਾਣ ਦੇ ਚਾਹਵ... ਅਗਲੀ ਖ਼ਬਰ ਕਿਸਾਨ ਜਥੇਬੰਦੀ ਦੇ ਆਗੂਆਂ ਵਲੋਂ ਬਿਜਲੀ ਸੋਧ ਬਿੱਲ 2025 ਦੇ ਵਿਰੋਧ 'ਚ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।