ਅੰਮਿ੍ਤਸਰ, 8 ਦਸੰਬਰ (ਹਰਮਿੰਦਰ ਸਿੰਘ)- ਹਜ਼ਾਰਾਂ ਵਿਦਿਆਰਥੀਆਂ ਦੇ ਆਸਟ੍ਰੇਲੀਆ ਜਾਣ ਦਾ ਸੁਪਨਾ ਪੂਰਾ ਕਰਨ ਵਾਲੀ ਔਜੀ ਹੱਬ ਇੰਮੀਗ੍ਰੇਸ਼ਨ ਨੇ ਇਕ ਵਾਰ ਫਿਰ ਵੀਜ਼ਿਆਂ ਦੀਆਂ ਲਾਇਨਾਂ ਲਗਾ ਦਿੱਤੀਆਂ ਹਨ | ਔਜ਼ੀ ਹੱਬ ਦੇ ਐੱਮ. ਡੀ. ਹਰਮਨਜੀਤ ਸਿੰਘ ਕੰਗ ਅਤੇ ਅੰਮਿ੍ਤਸਰ ਬ੍ਰਾਂਚ ਦੇ ਐੱਮ.ਡੀ. ਕਰਨਵੀਰ ਸਿੰਘ ਚੱਠਾ ਨੇ ਦੱਸਿਆ ਕਿ ਫਰਵਰੀ ਇਨਟੇਕ ਲਈ ਵੀ ਵੀਜ਼ੇ ਆਉਣੇ ਸ਼ੁਰੂ ਹੋ ਗਏ ਹਨ ਅਤੇ ਕੱਲ੍ਹ ਹੀ ਉਨ੍ਹਾਂ ਨੂੰ ਇਕ ਹੋਰ ਵਿਦਿਆਰਥੀ ਅਰਸ਼ਦੀਪ ਸਿੰਘ ਦਾ ਆਸਟ੍ਰੇਲੀਆ ਦਾ ਵੀਜ਼ਾ ਹਾਸਲ ਹੋਇਆ ਹੈ | ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਵਲੋਂ ਜਿਸ ਤਰ੍ਹਾਂ ਪੰਜਾਬ ਬੋਰਡ ਪਾਸ ਵਿਦਿਆਰਥੀਆਂ ਨੂੰ ਹੁਣ ਤੱਕ ਦਿਲ ਖੋਲ੍ਹ ਕੇ ਵੀਜ਼ੇ ਦਿੰਦੀ ਆਈ ਹੈ, ਉਸ ਤਰ੍ਹਾਂ ਹੀ ਅੱਗੇ ਵੀਜ਼ੇ ਮਿਲਦੇ ਰਹਿਣਗੇ | ਉਨ੍ਹਾਂ ਦੱਸਿਆ ਕਿ ਇਸ ਸਮੇਂ ਸਿਰਫ਼ ਆਸਟ੍ਰੇਲੀਆ ਹੀ ਇਕ ਅਜਿਹਾ ਦੇਸ਼ ਹੈ, ਜਿੱਥੇ ਵਿਦਿਆਰਥੀਆਂ ਦਾ ਭਵਿੱਖ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਹੁਣ ਆਸਟ੍ਰੇਲੀਆ ਪੀ.ਆਰ. ਵੀ ਆਸਾਨੀ ਨਾਲ ਦੇ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮਾਰਕੀਟ ਵਿਚ ਕੁਝ ਲੋਕ ਵਿਦਿਆਰਥੀਆਂ ਨੂੰ ਇਹ ਕਹਿ ਕੇ ਗੁੰਮਰਾਹ ਕਰ ਰਹੇ ਹਨ ਕਿ ਆਸਟ੍ਰੇਲੀਆ ਪੰਜਾਬ ਬੋਰਡ ਅਤੇ ਚੇਂਜ ਬੋਰਡ ਵਾਲੇ ਵਿਦਿਆਰਥੀਆਂ ਨੂੰ ਵੀਜ਼ੇ ਨਹੀਂ ਦਿੱਤੇ ਜਾ ਰਹੇ ਪਰੰਤੂ ਇਨ੍ਹਾਂ ਅਫਵਾਹਾਂ ਵਿਚ ਕੋਈ ਸੱਚਾਈ ਨਹੀਂ ਹੈ | ਜਿਨ੍ਹਾਂ ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਅੰਕਾਂ ਨਾਲ +2 ਪਾਸ ਕੀਤੀ ਹੈ, ਉਹ ਵਿਦਿਆਰਥੀ ਆਈਲੈਟਸ ਵਿਚੋਂ ਓਵਰਆਲ 6.5 ਬੈਂਡ, ਅਤੇ 1 ਮਡਿਊਲ ਵਿਚੋਂ 6 ਬੈਂਡ ਨਾਲ ਅਪਲਾਈ ਕਰ ਸਕਦੇ ਹਨ | ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਪੁਰਾਣੇ ਫੰਡਾਂ ਦੀ ਲੋੜ ਨਹੀਂ | ਉਨ੍ਹਾਂ ਦੱਸਿਆ ਕਿ ਔਜੀ ਹੱਥ ਵਿਦਿਆਰਥੀਆਂ ਕੋਲੋਂ ਪਹਿਲਾਂ ਕੋਈ ਪੈਸਾ ਨਹੀਂ ਲੈਂਦੀ | ਚਾਹਵਾਨ ਵਿਦਿਆਰਥੀ ਅੱਜ ਹੀ 'ਔਜ਼ੀ ਹੱਬ' ਦੇ ਅੰਮਿ੍ਤਸਰ ਦਫ਼ਤਰ ਰਣਜੀਤ ਐਵੀਨਿਊ, ਡੀ. ਬਲਾਕ ਸਾਹਮਣੇ ਮਹਿੰਦਰਾ ਏਜੰਸੀ ਵਿਖੇ ਆ ਕੇ ਮਿਲ ਸਕਦੇ ਹਨ |