17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸਿਵਲ ਸਰਜਨ ਵਲੋਂ ਸਰਕਾਰੀ ਹਸਪਤਾਲਾਂ ਦੀ ਚੈਕਿੰਗ ਜਾਰੀ

ਅਜੀਤ ਡੈਸਕ 09-12-2025
ਅੰਮਿ੍ਤਸਰ, 8 ਦਸੰਬਰ (ਰੇਸ਼ਮ ਸਿੰਘ)-ਨਵ ਨਿਯੁਕਤ ਸਿਵਲ ਸਰਜਨ ਡਾ: ਸਤਿੰਦਰਜੀਤ ਸਿੰਘ ਵਲੋਂ ਜ਼ਿਲ੍ਹੇ ਭਰ ਦੇ ਸਰਕਾਰੀ ਹਸਪਤਾਲਾਂ ਤੇ ਕਮਿਊਨਿਟੀ ਸਿਹਤ ਕੇਂਦਰਾਂ ਦੀ ਸਿਲਸਿਲੇਵਾਰ ਚੈਕਿੰਗ ਜਾਰੀ ਹੈ, ਜਿਨ੍ਹਾਂ ਵਲੋਂ ਡਾਕਟਰਾਂ ਤੇ ਪੈਰਾ ਸਟਾਫ ਦੀ ਹਾਜ਼ਰੀ, ਦਵਾਈਆਂ ਦੀ ਉਪਲਬੱਧਤਾ ਤੇ ਸਫਾਈ ਆਦਿ ਲਈ ਵਿਸ਼ੇਸ਼ ਜਾਂਚ ਕੀਤੀ ਜਾ ਰਹੀ ਹੈ | ਸਿਵਲ ਸਰਜਨ ਡਾ: ਸਿੰਘ ਨੇ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਬਾਹਰੀ ਦਵਾਈਆਂ ਨਾ ਲਿਖੀਆਂ ਜਾਣ, ਸਗੋਂ ਸਾਰੀਆਂ ਦਵਾਈਆਂ ਹਸਪਤਾਲ 'ਚ ਹੀ ਉਪਲੱਬਧ ਹੋਣੀਆਂ ਚਾਹੀਦੀਆਂ ਹਨ | ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਲਈ ਸਿਵਲ ਸਰਜਨ ਅੰਮਿ੍ਤਸਰ ਡਾ. ਸਤਿੰਦਰਜੀਤ ਸਿੰਘ ਵਲੋਂ ਅੱਜ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ | ਇਸ ਤੋਂ ਪਹਿਲਾਂ ਉਹ ਬਾਬਾ ਬਕਾਲਾ ਸਾਹਿਬ ਤੇ ਅਜਨਾਲਾ ਆਦਿ ਵੀ ਚੈਕਿੰਗ ਕਰ ਚੁੱਕੇ ਹਨ | ਅੱਜ ਚੈਕਿੰਗ ਦੌਰਾਨ ਉਨ੍ਹਾਂ ਵਲੋਂ ਸਟਾਫ਼ ਦੀ ਹਾਜ਼ਰੀ, ਓ.ਪੀ.ਡੀ., ਗਾਇਨੀ ਵਾਰਡ, ਐਕਸ-ਰੇ, ਲੇਬਰ ਰੂਮ, ਲੈਬ, ਐੱਮ.ਸੀ.ਐੱਚ. ਵਿਭਾਗ, ਦਵਾਈਆਂ ਦਾ ਸਟਾਕ ਅਤੇ ਅਪ੍ਰੇਸ਼ਨ ਥੀਏਟਰ ਵਿਚ ਜਾ ਕੇ ਜਾਂਚ ਕੀਤੀ ਅਤੇ ਮਰੀਜਾਂ ਪਾਸੋਂ ਮੁਫਤ ਦਵਾਈਆਂ, ਲੈਬ ਟੈਸਟ, ਦੀਆਂ ਸਹੂਲਤਾਂ ਸੰਬਧੀ ਪੁਛ-ਪੜਤਾਲ ਕੀਤੀ ਗਈ | ਉਨ੍ਹਾਂ ਸਟਾਫ ਨੂੰ ੂ ਹਦਾਇਤ ਕੀਤੀ ਕਿ ਆਯੁਸ਼ਮਾਨ ਸਿਹਤ ਬੀਮਾ ਯੋਜਨਾ ਦੇ ਕੇਸਾਂ ਦੀ ਅਨਰੋਲਮੇਂਟ ਸਮੇਂ ਤੇ ਕੀਤੀ ਜਾਵੇ, ਸਾਫ ਸਫਾਈ ਦਾ ਵਿਸੇਸ਼ ਧਿਆਨ, ਸਮੇਂ ਦੀ ਪਾਬੰਧੀ ਤੇ ਸੇਵਾ ਭਾਵਨਾਂ ਨਾਲ ਕੰਮ ਕਰਨਾ ਵੀ ਅਤਿ ਜ਼ਰੂਰੀ ਹੈ | ਇਸ ਚੈਕਿੰਗ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਮਨਜੀਤ ਸਿੰਘ ਰਟੌਲ ਅਤੇ ਐਮ.ਈ.ਆਈ.ਓ. ਅਮਰਦੀਪ ਸਿੰਘ ਵੀ ਉਨ੍ਹਾਂ ਦੇ ਨਾਲ਼ ਸਨ |
ਪਿਛਲੀ ਖ਼ਬਰ ਡੀ. ਓ. ਏ., ਸੀ. ਐਨ. ਆਈ. ਵਲੋਂ 15ਵੀਂ ਮਸੀਹੀ ਚੇਤਨਾ ਯਾਤਰਾ ਕੱਢੀ ਅਗਲੀ ਖ਼ਬਰ ਸਿੱਧੂ ਜੋੜਾ ਕੇਵਲ ਬਿਆਨਬਾਜ਼ੀ ਤੱਕ ਸੀਮਤ- ਕਲਿਆਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।