17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਮੈਨੇਜਰ ਸੀ. ਡਬਲਿਊ. ਐੱਮ. ਨੇ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅਜੀਤ ਡੈਸਕ 09-12-2025
ਅੰਮਿ੍ਤਸਰ, 8 ਦਸੰਬਰ (ਗਗਨਦੀਪ ਸ਼ਰਮਾ)-ਉੱਤਰੀ ਰੇਲਵੇ ਹੈੱਡ ਕੁਆਰਟਰ ਬੜੌਦਾ ਹਾਊਸ, ਨਵੀਂ ਦਿੱਲੀ ਦੇ ਦਾਇਰੇ ਅਧੀਨ ਆਉਂਦੀ ਰੋਲਿੰਗ ਸਟਾਕ ਵਰਕਸ਼ਾਪ, ਚਾਰਬਾਗ਼ (ਲਖਨਊ) ਦੇ ਚੀਫ ਵਰਕਜ਼ ਮੈਨੇਜਰ (ਸੀ. ਡਬਲਿਊ. ਐੱਮ.) ਵੀਰੇਂਦਰ ਸਿੰਘ ਯਾਦਵ ਨੇ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਦੌਰਾਨ ਉਨ੍ਹਾਂ ਕੁਝ ਸਮਾਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਕੜਾਹ ਪ੍ਰਸ਼ਾਦਿ ਦੀ ਦੇਗ਼ ਵੀ ਕਰਵਾਈ ਜਦੋਂਕਿ ਰੇਲਵੇ ਕਾਲੋਨੀ-ਬੀ ਬਲਾਕ ਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੈਂਬਰ ਦਵਿੰਦਰ ਸਿੰਘ ਕਾਕਾ ਨੇ ਉਨ੍ਹਾਂ ਨੂੰ ਪਰਿਕਰਮਾ ਕਰਦੇ ਸਮੇਂ ਸਿੱਖ ਇਤਿਹਾਸ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਬਾਰੇ ਵਿਸਥਾਰ ਨਾਲ ਦੱਸਿਆ | ਸੀ. ਡਬਲਿਊ. ਐੱਮ. ਸ੍ਰੀ ਯਾਦਵ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਧਾਰਮਿਕ ਅਸਥਾਨ ਦੇ ਦਰਸ਼ਨ ਕਰਕੇ ਮਨ ਸਕੂਨ ਮਿਲਿਆ ਅਤੇ ਇੱਥੇ ਦਿਨ-ਰਾਤ ਚਲਦੀ ਅਤੁੱਟ ਲੰਗਰ ਸੇਵਾ ਤੋਂ ਬਹੁਤ ਪ੍ਰਭਾਵਿਤ ਹੋਏ ਹਨ | ਸੂਚਨਾ ਕੇਂਦਰ ਦਫ਼ਤਰ ਪਹੁੰਚਣ 'ਤੇ ਸੂਚਨਾ ਅਧਿਕਾਰੀ ਅੰਮਿ੍ਤਪਾਲ ਸਿੰਘ ਵਲੋਂ ਉਨ੍ਹਾਂ ਨੂੰ ਧਾਰਮਿਕ ਪੁਸਤਕਾਂ ਦੇ ਸੈੱਟ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਉੁਪੰਰਤ ਸ੍ਰੀ ਯਾਦਵ ਨੇ ਜਲਿ੍ਹਆਂਵਾਲਾ ਬਾਗ ਵਿਖੇ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਫੇਰ ਕੋਚ ਕੇਅਰ ਸੈਂਟਰ, ਕੈਰਿਜ ਐੱਡ ਵੈਗਨ ਦਾ ਦੌਰਾ ਕੀਤਾ ਅਤੇ ਸ਼ਾਮ ਨੂੰ ਕੌਮਾਂਤਰੀ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦੇਖਣ ਵੀ ਗਏ |
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਨਸ਼ਾ ਮੁਕਤ ਮੁਹਿੰਮ ਦਾ ਹਿੱਸਾ ਬਣਿਆ ਅਗਲੀ ਖ਼ਬਰ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਵਲੋਂ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਦਾ ਅਚਨਚੇਤੀ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।