17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਵਾਉਣ 'ਚ ਬਾਬਾ ਬੇਦੀ ਅਤੇ ਬਾਬਾ ਰਾਮਪੁਰ ਖੇੜੇ ਵਾਲਿਆਂ ਦਾ ਅਹਿਮ ਰੋਲ : ਚੇਅਰਮੈਨ ਭੋਮਾ

ਅਜੀਤ ਡੈਸਕ 09-12-2025
ਅੰਮਿ੍ਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)-ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਕਿਹਾ ਪੰਜਾਬ ਸਰਕਾਰ ਵਲੋਂ ਬੀਤੇ ਦਿਨ ਜੋ 328 ਪਾਵਨ ਸਰੂਪਾਂ ਸੰਬੰਧੀ ਐੱਫ. ਆਈ. ਆਰ. ਦਰਜ ਕੀਤੀ ਗਈ ਹੈ, ਉਸ ਦੇ ਦਰਜ ਕਰਵਾਉਣ ਵਿਚ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਅਤੇ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜੇ ਵਾਲਿਆਂ ਨੇ ਅਹਿਮ ਰੋਲ ਨਿਭਾਇਆ ਹੈ | ਜਾਰੀ ਬਿਆਨ ਵਿਚ ਚੇਅਰਮੈਨ ਭੋਮਾ ਨੇ ਕਿਹਾ ਕਿ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਵਲੋਂ ਲੰਮਾ ਸੰਘਰਸ਼ ਤੇ ਸਤਿਕਾਰ ਕਮੇਟੀਆਂ ਤੇ ਪੰਥਕ ਜਥੇਬੰਦੀਆਂ ਵਲੋਂ ਸਮੇਂ-ਸਮੇਂ ਤੇ ਇਸ ਮੁੱਦੇ 'ਤੇ ਆਵਾਜ਼ ਬੁਲੰਦ ਕਰਨੀ ਤੇ ਸੰਘਰਸ਼ ਕਰਨਾ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਬੀਤੇ ਦਿਨ ਮਹਾਂ ਪੰਚਾਇਤ ਬੁਲਾ ਕੇ ਜਿਸ ਤਰ੍ਹਾਂ ਪੰਜਾਬ ਸਰਕਾਰ 'ਤੇ ਦਬਾਅ ਬਣਾਇਆ ਗਿਆ ਤੇ ਅਖੀਰ ਸਰਕਾਰ ਨੂੰ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸਾਬਕਾ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੂੰ ਮਹਾਂ ਪੰਚਾਇਤ ਵਿਚ ਭੇਜ ਕੇ ਮੌਕੇ 'ਤੇ ਦੋਸ਼ੀਆਂ ਵਿਰੁੱਧ ਐੱਫ. ਆਈ. ਆਰ. ਕਟਵਾਉਣ ਦਾ ਐਲਾਨ ਕਰਨਾ ਪਿਆ ਤੇ ਅਖੀਰ ਪੁਲਿਸ ਨੂੰ ਐੱਫ. ਆਈ. ਆਰ. ਦਰਜ ਕਰਨੀ ਪਈ |
ਪਿਛਲੀ ਖ਼ਬਰ ਸ਼ਹੀਦੀ ਦਿਹਾੜਾ 11 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾਵੇਗਾ- ਕਿਸਾਨ ਆਗੂ ਅਗਲੀ ਖ਼ਬਰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸ੍ਰੀ ਦੁਰਗਿਆਣਾ ਮੰਦਰ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।