ਚੱਬਾ, 8 ਦਸੰਬਰ (ਜੱਸਾ ਅਣਜਾਣ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਪਿੰਡ ਚਾਟੀ ਵਿੰਡ ਵਿਖੇ ਅੰਮਿ੍ਤਸਰ ਦੇ ਆਗੂਆਂ ਨੇ ਮੀਟਿੰਗ ਕੀਤੀ | ਸੂਬਾ ਕਮੇਟੀ ਮੈਂਬਰ ਗੁਰਸਾਹਿਬ ਸਿੰਘ ਚਾਟੀਵਿੰਡ, ਗੁਰਭੇਜ ਸਿੰਘ ਸੁਲਤਾਨਵਿੰਡ, ਮੰਗਲ ਸਿੰਘ ਰਾਮਪੁਰਾ ਨੇ ਪ੍ਰੈਸ ਨੂੰ ਦੱਸਿਆ ਕਿ 11 ਦਸੰਬਰ ਦਿਨ ਵੀਰਵਾਰ ਨੂੰ ਬਾਬਾ ਬਕਾਲਾ ਸਾਹਿਬ ਦੀ ਧਰਤੀ 'ਤੇ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ, ਜਿਸ ਵਿਚ ਪੰਜਾਬ ਹਰਿਆਣਾ ਤੋਂ ਕਿਸਾਨ ਪਹੁੰਚਣਗੇ | ਇਸ ਮੌਕੇ ਕਿਸਾਨਾਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ਼ਹੀਦੀ ਦਿਹਾੜੇ ਦੀ ਆਰੰਭਤਾ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਥਾ ਵਾਚਕ ਸਿੰਘ ਸਾਹਿਬ ਗਿਆਨੀ ਸੁਰਜੀਤ ਸਿੰਘ ਸਭਰਾ, ਸੁਖਦੇਵ ਸਿੰਘ ਮੰਡ ਗੁਰ ਇਤਿਹਾਸ ਦੀ ਸਾਂਝ ਪਾਉਣਗੇ | ਇਸ ਮੌਕੇ ਆਗੂਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਦਿੱਤੇ ਗਏ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਪਰਿਵਾਰਾਂ ਸਮੇਤ ਪਹੁੰਚ ਕੇ ਗੁਰੂ ਸਾਹਿਬ ਵਲੋਂ ਦਿੱਤੀਆਂ ਹੋਈਆਂ ਸਿੱਖਿਆਵਾਂ ਨੂੰ ਗ੍ਰਹਿਣ ਕਰੀਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰੁਪਿੰਦਰਜੀਤ ਸਿੰਘ ਸੁਲਤਾਨਵਿੰਡ ਬਲਦੇਵ ਸਿੰਘ ਚੱਬਾ ਅੰਗਰੇਜ਼ ਸਿੰਘ ਚਾਟੀ ਵਿੰਡ, ਸਰਬਜੀਤ ਸਿੰਘ ਰਾਮਪੁਰਾ, ਮਹਿੰਦਰ ਸਿੰਘ, ਨਿਰਵੈਲ ਸਿੰਘ ਸੁਲਤਾਨਵਿੰਡ, ਨਿਰਵੈਲ ਸਿੰਘ ਮਹਿਮਾ, ਗੁਰਪ੍ਰੀਤ ਸਿੰਘ ਪੰਡੋਰੀ, ਸਤਨਾਮ ਸਿੰਘ ਜੰਡਿਆਲਾ, ਸੰਦੀਪ ਸਿੰਘ ਚਾਟੀਵਿੰਡ, ਕੁਲਦੀਪ ਸਿੰਘ ਚੱਬਾ, ਆਦਿ ਆਗੂ ਹਾਜ਼ਰ ਸਨ |