ਅੰਮਿ੍ਤਸਰ, 9 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਾਪਾਨ ਅਤੇ ਦੱਖਣੀ ਕੋਰੀਆ ਦੇ ਮਹੱਤਵਪੂਰਨ ਦੌਰੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੇ ਜਿਵੇਂ ਵਿਦੇਸ਼ਾਂ 'ਚ ਰਹਿੰਦੇ ਪੰਜਾਬੀਆਂ ਨੂੰ 'ਰਾਜਦੂਤ' ਬਣ ਕੇ ਕੋਰੀਆਈ ਕੰਪਨੀਆਂ ਨੂੰ ਪੰਜਾਬ 'ਚ ਨਿਵੇਸ਼ ਲਈ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ ਹੈ, ਉਹ ਸਰਾਹਣਯੋਗ ਹੈ | ਉਨ੍ਹਾਂ ਕਿਹਾ ਕਿ ਇਹ ਦੌਰਾ ਸਾਬਿਤ ਕਰਦਾ ਹੈ ਕਿ ਪੰਜਾਬ ਦੀ ਸਰਕਾਰ ਗੰਭੀਰਤਾ ਨਾਲ ਉਦਯੋਗੀਕਰਨ ਨੂੰ ਨਵੀਂ ਦਿਸ਼ਾ ਦੇਣ ਲਈ ਵਚਨਬੱਧ ਹੈ | ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਓਲ 'ਚ ਭਾਰਤੀ ਰਾਜਦੂਤ ਨਾਲ ਮੁਲਾਕਾਤ ਤੇ ਕੋਰੀਆਈ ਉਦਯੋਗਿਕ ਘਰਾਣਿਆਂ ਨਾਲ ਕੀਤਾ ਗਿਆ ਸੰਵਾਦ ਪੰਜਾਬ ਲਈ ਭਵਿੱਖ ਦੇ ਵੱਡੇ ਮੌਕੇ ਖੋਲ੍ਹਦਾ ਹੈ |