11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਰਾਜਾਸਾਂਸੀ 'ਚ ਸ਼ਹਾਦਤਾਂ ਨੂੰ ਸਮਰਪਿਤ ਸਾਲਾਨਾ ਕੀਰਤਨ ਸਮਾਗਮ 27 ਨੂੰ <br/>

ਅਜੀਤ ਡੈਸਕ 25-12-2025
ਰਾਜਾਸਾਂਸੀ, 24 ਦਸੰਬਰ (ਹਰਦੀਪ ਸਿੰਘ ਖੀਵਾ)-ਕਸਬਾ ਰਾਜਾਸਾਂਸੀ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਗੁਰਦੁਆਰਾ ਲੋਕਲ ਕਮੇਟੀ, ਸਮੂਹ ਸੰਗਤ ਅਤੇ ਨਗਰ ਨਿਵਾਸੀਆਂ ਦੇ ਸਾਂਝੇ ਸਹਿਯੋਗ ਦੇ ਨਾਲ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਮਹਾਨ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਸੇਵਾਦਾਰ ਸਮਸ਼ੇਰ ਸਿੰਘ ਰਾਜਾਸਾਂਸੀ (ਕਰਮਚਾਰੀ ਸ਼੍ਰੋ. ਗੁ. ਪ੍ਰੰ. ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ) ਨੇ ਦੱਸਿਆ ਕਿ 25 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 27 ਦਸੰਬਰ ਨੂੰ ਭੋਗ ਪਾਏ ਜਾਣਗੇ | ਭੋਗ ਉਪਰੰਤ ਖੁੱਲੇ੍ਹ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਢਾਡੀ ਰਤਨ ਸਿੰਘ ਆਲਮਗੀਰ, ਗਿਆਨੀ ਗੁਰਕੀਰਤ ਸਿੰਘ ਡਬਲ ਐੱਮ. ਏ. ਕਵੀਸ਼ਰੀ ਜਥਾ ਸ੍ਰੀ ਤਰਨਤਾਰਨ ਵਾਲੇ, ਵਾਚਕ ਭਾਈ ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ ਵਾਲੇ, ਕਥਾ ਵਾਚਕ ਗਿਆਨੀ ਸ਼ਰਨਜੀਤ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸੰਤਸਰ ਸਾਹਿਬ ਹਵਾਈ ਅੱਡਾ ਰਾਜਾਸਾਂਸੀ, ਭਾਈ ਵਰਿੰਦਰ ਸਿੰਘ ਅੰਮਿ੍ਤਸਰ ਵਾਲੇ, ਰਾਗੀ ਜਥਾ ਭਾਈ ਭਗਵਾਨ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਭਾਈ ਅਜਮੇਰ ਸਿੰਘ ਚੰਨ ਅਦਲੀਵਾਲਾ, ਬਾਬਾ ਸਰਦਾਰਾ ਸਿੰਘ ਜੀ ਕਾਰ ਸੇਵਾ ਮੱਖਣਵਿੰਡੀ ਵਾਲੇ ਆਦਿ ਵਲੋਂ ਹਾਜ਼ਰੀ ਭਰ ਕੇ ਗੁਰਬਾਣੀ ਦੇ ਕੀਰਤਨ, ਕਥਾ ਵਿਚਾਰਾਂ, ਤੇ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਭਾਈ ਸਮਸ਼ੇਰ ਸਿੰਘ ਰਾਜਾਸਾਂਸੀ ਨੇ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਗੁਰ ਇਤਿਹਾਸ ਤੋਂ ਜਾਣੂੰ ਕਰਵਾਉਣ ਲਈ ਸਿੱਖ ਇਤਿਹਾਸ ਤੇ ਗੁਰੂ ਸਾਹਿਬਾਨ ਨਾਲ ਸੰਬੰਧਿਤ ਇਤਿਹਾਸਕ ਪ੍ਰਦਰਸ਼ਨੀ ਵੀ ਲਗਾਈ ਜਾ ਰਹੀ ਹੈ |

ਪਿਛਲੀ ਖ਼ਬਰ ਸੜਕ ਦੀ ਮੁਰੰਮਤ ਵੇਲੇ ਲੁੱਕ ਪਾਉਣ ਦੀ ਬਜਾਏ ਕੇਰੀ ਪਾ ਕੇ ਸਾਰਿਆ ਬੁੱਤਾ- ਪੰਜੋਲੀ ਅਗਲੀ ਖ਼ਬਰ ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ ਸਾਫ ਸਫਾਈ ਦਾ ਮੰਦਾ ਹਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।