15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਹਿੰਦੂ ਸੰਗਠਨਾਂ ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 26-12-2025
ਅੰਮਿ੍ਤਸਰ, 25 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੰਗਲਾਦੇਸ਼ 'ਚ ਭੀੜ ਵਲੋਂ ਹਿੰਦੂ ਵਿਅਕਤੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਦੇ ਵਿਰੋਧ 'ਚ ਅੱਜ ਹਿੰਦੂ ਸੰਗਠਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਤੇ ਪੁਤਲਾ ਫੂਕਿਆ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਇਸ ਘਿਨੋਣੇ ਕੰਮ ਦੀ ਨਿੰਦਾ ਕੀਤੀ | ਸ੍ਰੀ ਦੁਰਗਿਆਣਾ ਕਮੇਟੀ ਪ੍ਰਧਾਨ ਪ੍ਰੋ. ਲਕਸ਼ਮੀਕਾਂਤਾ ਚਾਵਲਾ ਦੇ ਸੱਦੇ 'ਤੇ ਵੱਖ-ਵੱਖ ਹਿੰਦੂ ਸੰਗਠਨਾਂ ਨੇ ਮੰਦਰ ਦੇ ਲੰਗਰ ਹਾਲ ਤੋਂ ਹਾਥੀ ਗੇਟ ਤੱਕ ਇਕ ਰੋਸ ਮਾਰਚ ਕੱਢਿਆ, ਜਿਸ 'ਚ ਬਜਰੰਗ ਦਲ, ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਸ਼ਿਵ ਸੈਨਾ ਤੋਂ ਇਲਾਵਾ ਮੰਦਰ ਕਮੇਟੀ ਦੇ ਸਰਪ੍ਰਸਤ ਡਾ. ਰਾਕੇਸ਼ ਸ਼ਰਮਾ, ਸੰਯੁਕਤ ਸਕੱਤਰ ਰੋਹਿਤ ਖੰਨਾ, ਸੰਯੁਕਤ ਵਿੱਤ ਸਕੱਤਰ ਵਿਜੇ ਖੰਨਾ, ਆਦਰਸ਼ ਸ਼ਰਮਾ, ਸ੍ਰੀ ਲਕਸ਼ਮੀ ਨਾਰਾਇਣ ਸੰਸਕਿ੍ਤ ਕਾਲਜ ਦੇ ਪਿ੍ੰਸੀਪਲ ਡਾ. ਪੁਸ਼ਪਰਾਜ, ਮਾਲਾ ਚਾਵਲਾ, ਸਵਰਨ ਪਾਲ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਅਜਨਾਲਾ ਦੇ ਮੈਂਬਰਾਂ ਨੇ ਐਡਵੋਕੇਟ ਹਰਪਾਲ ਸਿੰਘ ਨਿੱਝਰ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਖ਼ਰਾਬ ਮੌਸਮ ਕਰਕੇ ਰੇਲ ਆਵਾਜਾਈ ਪ੍ਰਭਾਵਿਤ ਹੋਣ ਦਾ ਸਿਲਸਿਲਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।