13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਵੈਟਰਨਰੀ ਡਾਕਟਰਾਂ ਨੇ ਵੈਟਰਨਰੀ ਸੇਵਾਵਾਂ ਰੱਖੀਆ ਠੱਪ

ਅਜੀਤ ਡੈਸਕ 26-12-2025
ਅੰਮਿ੍ਤਸਰ, 25 ਦਸੰਬਰ (ਰੇਸ਼ਮ ਸਿੰਘ)- ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ ਪੈਰਿਟੀ ਦੇ ਸੱਦੇ 'ਤੇ ਅੰਮਿ੍ਤਸਰ ਦੇ ਵੈਟਰਨਰੀ ਡਾਕਟਰਾਂ ਵਲੋਂ ਵੀ ਪਸ਼ੂ ਪਾਲਣ ਵਿਭਾਗ ਦੀਆਂ ਸਾਰੀਆਂ ਵੈਟਰਨਰੀ ਸੇਵਾਵਾਂ ਨੂੰ ਠੱਪ ਰੱਖਿਆ ਗਿਆ | ਜ਼ਿਲ੍ਹੇ 'ਚ ਓ.ਪੀ.ਡੀ. ਸਮੇਤ, ਮੈਡੀਸਿਨ, ਸਰਜਰੀ, ਗਾਇਨੀ ਅਤੇ ਓਬਟੇਟਿ੍ਕਸ, ਲਬੌਰਟਰੀਜ਼ ਟੈਸਟ ਆਦਿ ਸਾਰੀਆਂ ਵੈਟਰਨਰੀ ਸੇਵਾਵਾਂ ਠੱਪ ਰਹੀਆਂ | ਇਸ ਦੌਰਾਨ ਸੰਬੋਧਨ ਕਰਦੇ ਹੋਏ ਬੁਲਾਰਿਆਂ ਨੇ ਕਿਹਾ ਕਿ ਵੈਟਰਨਰੀ ਡਾਕਟਰਾਂ ਦੀ ਪੇਅ ਪੈਰਿਟੀ ਮੈਡੀਕਲ ਡਾਕਟਰਾਂ ਨਾਲ 1977 ਤੋਂ ਲੈ ਕੇ 42 ਸਾਲ ਤੱਕ ਚੱਲੀ, ਇਸਦੇ ਨਾਲ ਹੀ ਡੀ.ਏ.ਸੀ.ਪੀ. (ਡਾਇਨਾਮਿਕ ਅਸੋਰਡ ਕੈਰੀਅਰ ਪ੍ਰੋਗਰੈਸ਼ਨ) 4-9-14 ਸਕੀਮ ਵੈਟਰਨਰੀ ਡਾਕਟਰਾਂ ਨੂੰ ਮੈਡੀਕਲ ਡਾਕਟਰਾਂ ਦੀ ਤਰ੍ਹਾਂ ਹੀ ਲਗਾਤਾਰ ਮਿਲਦੀ ਰਹੀ ਪਰ 2021 'ਚ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਆਫ ਇੰਡੀਆ ਦੇ ਹੁਕਮਾਂ ਦੀ ਉਲੰਘਣਾ ਕਰਕੇ ਭੰਗ ਕਰ ਦਿੱਤੀ | ਸਰਕਾਰ ਸਰਵਿਸ ਰੂਲਾਂ ਦੀ ਵੀ ਉਲੰਘਣਾ ਕਰ ਰਹੀ ਹੈ | ਬਰਾਬਰ ਕੁਆਲੀਫਿਕੇਸ਼ਨ-ਬਰਾਬਰ ਕੰਮ -ਬਰਾਬਰ ਤਨਖ਼ਾਹ ਦੇ ਸਿਧਾਂਤ ਨੂੰ ਵੀ ਅੱਖੋਂ ਪਰੋਖੇ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਵੈਟਰਨਰੀ ਡਾਕਟਰ, ਮੈਡੀਕਲ ਡਾਕਟਰ, ਆਯੁਰਵੈਦਿਕ ਤੇ ਹੋਮੀਓਪੈਥਿਕ ਡਾਕਟਰਾਂ ਨੂੰ ਐਨ.ਪੀ.ਏ. ਦੇਣ ਲਈ ਸਰਕਾਰ ਨੇ ਸਾਂਝਾ ਨੋਟੀਫਿਕੇਸ਼ਨ ਜਾਰੀ ਕੀਤਾ ਹੋਇਆ ਹੈ ਪਰ ਵੈਟਰਨਰੀ ਡਾਕਟਰਾਂ ਨੂੰ ਐਚ.ਆਰ.ਏ. ਆਨ ਐਨ.ਪੀ.ਏ. ਨਹੀਂ ਦਿੱਤਾ ਜਾ ਰਿਹਾ ਜੋ ਕਿ ਸਰਾਸਰ ਮਤਰੇਈ ਮਾਂ ਵਾਲਾ ਸਲੂਕ ਹੈ ਜਿਸ ਦੇ ਖਿਲਾਫ਼ ਵੈਟਨਰੀ ਡਾਕਟਰਾਂ ਨੂੰ ਸੰਘਰਸ਼ ਦਾ ਰਸਤਾ ਅਖਤਿਆਰ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਇਸ ਮੌਕੇ ਸਰਕਾਰ ਵਲੋਂ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ: ਗਗਨਦੀਪ ਸਿੰਘ ਢਿੱਲੋਂ ਨੇ ਸਰਕਾਰ ਦੇ ਨਕਾਰਾਤਮਕ ਰਵੱਈਏ ਦੀ ਨਿਖੇਧੀ ਕੀਤੀ | ਇਸ ਮੌਕੇ ਡਾ ਹਰਮਨ, ਡਾ: ਵਿਸ਼ਾਲ, ਡਾ: ਅੰਕਿਤ, ਡਾ: ਨਵਨੀਤ ਕੌਰ ਨੇ ਇਕੱਠ ਨੂੰ ਸੰਬੋਧਨ ਕੀਤਾ |
ਪਿਛਲੀ ਖ਼ਬਰ ਅਕਾਲ ਪੁਰਖ ਕੀ ਫ਼ੌਜ ਨੇ ਗਲਵਕੜੀ ਮੁਹਿੰਮ ਤਹਿਤ 'ਚਾਰ ਸਾਹਿਬਜ਼ਾਦੇ ਸਾਡਾ ਵਿਰਸਾ ਸਾਡਾ ਪਰਿਵਾਰ' ਪ੍ਰੋਗਰਾਮ ਕਰਵਾਇਆ <b... ਅਗਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਅੰਮਿ੍ਤਸਰ ਨੇ ਕਰੀਅਰ ਕਾਊਾਸਲਿੰਗ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।