17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪੇਂਟਿੰਗ ਕਲਾਕਾਰ ਜਗਜੋਤ ਸਿੰਘ ਰੂਬਲ ਨੇ ਬਣਾਈ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ

ਅਜੀਤ ਡੈਸਕ 27-12-2025
ਅੰਮਿ੍ਤਸਰ, 26 ਦਸੰਬਰ (ਹਰਮਿੰਦਰ ਸਿੰਘ)-ਅੰਮਿ੍ਤਸਰ ਦੇ ਜੰਮਪਲ ਪ੍ਰਸਿੱਧ ਪੇਂਟਿੰਗ ਕਲਾਕਾਰ ਜਗਜੋਤ ਸਿੰਘ ਰੂਬਲ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ 'ਤੇ ਕੈਨਵਸ 'ਤੇ ਗੁਰੂ ਸਾਹਿਬ ਦੀ ਤਸਵੀਰ ਬਣਾਈ ਗਈ ਹੈ |
ਇਸ ਸੰਬੰਧ ਵਿਚ ਗੱਲਬਾਤ ਕਰਦੇ ਹੋਏ ਰੂਬਲ ਨੇ ਦੱਸਿਆ ਕਿ ਉਸ ਵਲੋਂ ਕੈਨਵਸ 'ਤੇ ਅਕਰੈਲਿਕ ਰੰਗਾਂ ਦੇ ਨਾਲ 5 ਫੁਟ ਚੌੜੀ ਅਤੇ 6 ਫੁਟ ਉੱਚੀ ਤਸਵੀਰ ਬਣਾਈ ਹੈ ਜਿਸ ਨੂੰ ਤਿਆਰ ਕਰਨ ਵਿਚ ਉਸ ਨੂੰ 22 ਦਿਨ ਲੱਗੇ | ਉਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਸ ਵਲੋਂ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਰਾਮਦਾਸ ਜੀ , ਬਾਬਾ ਦੀਪ ਸਿੰਘ ਸ਼ਹੀਦ, ਸ੍ਰੀ ਰਾਮ ਚੰਦਰ, ਸ੍ਰੀ ਗਣੇਸ਼ ਜੀ, ਸ਼ਿਵ ਪਰਬਤੀ ਦੀਆਂ ਧਾਰਮਿਕ ਤਸਵੀਰਾਂ ਬਣਾਈਆਂ ਗਈ ਹਨ | ਇਸ ਤੋਂ ਇਲਾਵਾ ਉਸ ਵਲੋਂ ਭਾਰਤ, ਅਮਰੀਕਾ, ਕੈਨੇਡਾ ਦੇ ਪ੍ਰਧਾਨ ਮੰਤਰੀਆਂ ਦੀਆਂ ਤਸਵੀਰਾਂ ਬਣਾਈਆਂ ਗਈਆਂ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਸ ਵਲੋਂ ਤਿਆਰ ਕੀਤੀ ਗਈ ਤਸਵੀਰ ਨੂੰ ਲੈ ਕੇ ਪ੍ਰਧਾਨ ਮੰਤਰੀ ਦਫ਼ਤਰ ਤੋਂ ਉਸ ਨੂੰ ਹੌਸਲਾ ਅਫਜਾਈ ਪੱਤਰ ਪ੍ਰਾਪਤ ਹੋਇਆ ਹੈ | ਇਸ ਤੋਂ ਇਲਾਵਾ ਉਸ ਵਲੋਂ ਦੇਸ਼ ਦੇ ਮੌਜੂਦਾ ਰਾਸ਼ਟਰਪਤੀ ਅਤੇ ਸਾਬਕਾ ਰਾਸ਼ਟਰਪਤੀ ਦੀਆਂ ਤਸਵੀਰਾਂ ਬਣਾਈਆਂ ਗਈਆਂ ਹਨ |
ਪਿਛਲੀ ਖ਼ਬਰ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਸੰਬੰਧੀ ਅਕਾਲ ਤਖ਼ਤ ਸਾਹਿਬ ਤੋਂ ਆਲੌਕਿਕ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਛੇਹਰਟਾ ਖੇਤਰ ਵਿਖੇ ਪੁਲਿਸ ਮੁਕਾਬਲੇ ਦੌਰਾਨ ਗੋਲੀ ਨਾਲ ਮੁਲਜ਼ਮ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।