15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅਜਨਾਲਾ ਵਿਖੇ ਗੁਰਮਤਿ ਸਮਾਗਮ ਅੱਜ <br/>

ਅਜੀਤ ਡੈਸਕ 27-12-2025
ਅਜਨਾਲਾ, 26 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਅਜਨਾਲਾ ਵੱਲੋਂ ਗੁਰਦੁਆਰਾ ਭਗਤ ਨਾਮਦੇਵ ਜੀ ਵਾਰਡ ਨੰਬਰ 11 ਅਜਨਾਲਾ ਵਿਖੇ ਕੱਲ੍ਹ 27 ਦਸੰਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਦੌਰਾਨ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਜਾਏ ਜਾ ਰਹੇ ਧਾਰਮਿਕ ਦਿਵਾਨਾਂ ਦੌਰਾਨ ਰਾਗੀ ਭਾਈ ਅਨੋਖ ਸਿੰਘ ਅਜਨਾਲਾ, ਕਥਾਵਾਚਕ ਭਾਈ ਬਲਕਾਰ ਸਿੰਘ ਅਜਨਾਲਾ ਅਤੇ ਢਾਡੀ ਗਿਆਨੀ ਕੁਲਦੀਪ ਸਿੰਘ ਖਾਪੜਖੇੜੀ ਆਦਿ ਜਥਿਆਂ ਵਲੋਂ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ |

ਪਿਛਲੀ ਖ਼ਬਰ ਮੂਰਤੀਕਾਰ ਪਦਮ ਵਿਭੂਸ਼ਨ ਰਾਮ ਵੀ ਸੁਤਾਰ ਨੂੰ ਆਰਟ ਗੈਲਰੀ 'ਚ ਕੀਤਾ ਗਿਆ ਯਾਦ ਅਗਲੀ ਖ਼ਬਰ ਰਾਵਲਪਿੰਡੀ ਨੇ ਵੀਨਾ ਰਾਣੀ ਦੀ ਜਿੱਤ 'ਤੇ ਵੋਟਰਾਂ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।