15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਭਾਜਪਾ ਆਗੂ ਜਗਮੋਹਨ ਸਿੰਘ ਰਾਜੂ ਵਲੋਂ ਅੰਮਿ੍ਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਪੰਜਾਬ ਸਰਕਾਰ ਸ਼ਲਾਘਾ <br/>

ਅਜੀਤ ਡੈਸਕ 27-12-2025
ਅੰਮਿ੍ਤਸਰ, 26 ਦਸੰਬਰ (ਹਰਮਿੰਦਰ ਸਿੰਘ)-ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਸਾਬਕਾ ਆਈ. ਏ. ਐੱਸ. ਅਧਿਕਾਰੀ ਡਾ: ਜਗਮੋਹਨ ਸਿੰਘ ਰਾਜੂ ਨੇ ਅੰਮਿ੍ਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤੇ ਜਾਣ 'ਤੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਇਸ ਦੇ ਨਾਲ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਮੀਟ, ਸ਼ਰਾਬ, ਤੰਮਾਕੂ ਵਿਕਰੇਤਾਵਾਂ, ਦੁਕਾਨਦਾਰਾਂ ਅਤੇ ਕਾਮਿਆਂ ਦੇ ਪੁਨਰਵਾਸ ਦੀ ਨੀਤੀ ਤਿਆਰ ਕਰਨ ਦੀ ਮੰਗ ਕੀਤੀ ਹੈ |
ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਲਿਖੇ ਪੱਤਰ 'ਚ ਡਾ: ਰਾਜੂ ਨੇ ਕਿਹਾ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਅੰਮਿ੍ਤਸਰ ਨੂੰ ਪਵਿੱਤਰ ਸ਼ਹਿਰ ਐਲਾਨਣ ਅਤੇ ਇਥੋਂ ਸ਼ਰਾਬ, ਤੰਮਾਕੂ, ਮਾਸ ਅਤੇ ਇਸ ਨਾਲ ਸਬੰਧਿਤ ਉਤਪਾਦਨਾਂ ਦੀ ਵਿਕਰੀ 'ਤੇ ਪਾਬੰਧੀ ਲਗਾਉਣ ਲਈ ਲਗਾਤਾਰ ਅੰਦੋਲਨ ਕਰਦੇ ਆ ਰਹੇ ਹਨ | ਇਸ ਸੰਬੰਧ ਵਿਚ ਉਨ੍ਹਾਂ ਸ਼ਹਿਰ ਦੀ ਪਵਿੱਤਰਤਾ ਦੀ ਰੱਖਿਆ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਵੀ ਦਾਇਰ ਕੀਤੀ ਹੈ | ਉਨ੍ਹਾਂ ਕਿਹਾ ਕਿ ਅੰਮਿ੍ਤਸਰ ਦੇ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਰਾਜ 'ਚ ਇਸੇ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕਰਨ ਦੌਰਾਨ ਪ੍ਰਭਾਵਿਤ ਲੋਕਾਂ ਲਈ ਅਗਾਊਾ ਅਤੇ ਢਾਂਚਾਗਤ ਪੁਨਰਵਾਸ ਯੋਜਨਾਬੰਦੀ ਕੀਤੀ ਗਈ ਸੀ | ਡਾ: ਰਾਜੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਮੀਟ , ਸ਼ਰਾਬ, ਤੰਮਾਕੂ ਦੀਆਂ ਦੁਕਾਨਾਂ ਦੀ ਪਛਾਣ ਅਤੇ ਸਰਵੇਖਣ ਕੀਤਾ ਜਾਵੇ |

ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ਦਸਮੇਸ਼ ਪਿਤਾ ਦੇ 359ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਤੱਕ ਵਿਸ਼ਾਲ ਨ... ਅਗਲੀ ਖ਼ਬਰ ਜਲਿ੍ਹਆਂਵਾਲਾ ਬਾਗ ਵਿਖੇ ਮਨਾਇਆ ਊਧਮ ਸਿੰਘ ਦਾ ਜਨਮ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।