15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਤ੍ਰੈ-ਸ਼ਤਾਬਦੀ ਕਾਲਜ ਵਿਖੇ ਸਾਹਿਬਜ਼ਾਦਿਆਂ ਅਤੇ ਬਾਬਾ ਮੋਤੀ ਰਾਮ ਮਹਿਰਾ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ

ਅਜੀਤ ਡੈਸਕ 27-12-2025
ਅੰਮਿ੍ਤਸਰ, 26 ਦਸੰਬਰ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਬਾਬਾ ਮੋਤੀ ਰਾਮ ਮਹਿਰਾ ਦੀ ਸ਼ਹਾਦਤ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ | ਪਿ੍ੰਸੀਪਲ ਡਾ: ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਸਟਾਫ ਦੇ ਸਹਿਯੋਗ ਨਾਲ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਪਿ੍ੰਸੀਪਲ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਅਤੇ ਬਾਬਾ ਮੋਤੀ ਰਾਮ ਮਹਿਰਾ ਦੀ ਕੁਰਬਾਨੀ ਸਾਨੂੰ ਸੱਚ, ਧਰਮ ਅਤੇ ਮਨੁੱਖਤਾ ਦੇ ਮਾਰਗ 'ਤੇ ਅਟੱਲ ਰਹਿਣ ਦੀ ਸਦਾ ਪ੍ਰੇਰਣਾ ਦਿੰਦੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਸਮਾਗਮ ਦੌਰਾਨ ਬਾਬਾ ਮੋਤੀ ਰਾਮ ਮਹਿਰਾ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ ਗਿਆ ਤੇ ਸਟਾਫ ਵਲੋਂ ਸੰਗਤਾਂ ਨੂੰ ਦੁੱਧ ਦਾ ਲੰਗਰ ਛਕਾਇਆ ਗਿਆ |
ਪਿਛਲੀ ਖ਼ਬਰ ਸਵਾਮੀ ਸ਼ਰਧਾਨੰਦ ਦੇ ਸ਼ਹੀਦੀ ਦਿਵਸ ਦੀ ਯਾਦ 'ਚ ਵਿਸ਼ੇਸ਼ ਵੈਦਿਕ ਹਵਨ ਯੱਗ ਅਗਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ਦਸਮੇਸ਼ ਪਿਤਾ ਦੇ 359ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਤੱਕ ਵਿਸ਼ਾਲ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।