15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁ: ਤੇਗ ਬਹਾਦਰ ਸਾਹਿਬ ਪਿਸ਼ੌਰੀ ਨਗਰ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ

ਅਜੀਤ ਡੈਸਕ 27-12-2025
ਅੰਮਿ੍ਤਸਰ, 26 ਦਸੰਬਰ (ਜਸਵੰਤ ਸਿੰਘ ਜੱਸ)-ਗੁਰਦੁਆਰਾ ਤੇਗ ਬਹਾਦਰ ਸਾਹਿਬ ਪਿਸ਼ੌਰੀ ਨਗਰ ਦੀ ਪ੍ਰਬੰਧਕ ਕਮੇਟੀ ਵਲੋਂ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਬੱਚਿਆਂ ਦੇ ਧਾਰਮਿਕ ਗਿਆਨ ਪਰਖ, ਸੋਹਣੀ ਦਸਤਾਰ ਅਤੇ ਸ਼ੁੱਧ ਗੁਰਬਾਣੀ ਉਚਾਰਨ ਮੁਕਾਬਲੇ ਕਰਵਾਏ ਜਾ ਰਹੇ ਹਨ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਮਨਜੀਤ ਸਿੰਘ, ਹਰਜੀਤ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਕਮੇਟੀ ਮੈਂਬਰਾਂ ਵਲੋਂ ਕੀਤੇ ਇਸ ਵਿਸ਼ੇਸ਼ ਉਪਰਾਲੇ ਤਹਿਤ ਅੱਜ ਪਹਿਲੇ ਦਿਨ ਮੁਕਾਬਲੇ ਕਰਵਾਏ ਗਏ ਜੋ ਕਿ ਗੁਰੂ ਤੇਗ ਬਹਾਦਰ ਸਾਹਿਬ, ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਜੀਵਨ ਨੂੰ ਸਮਰਪਿਤ ਸਨ | ਇਨ•ਾਂ ਮੁਕਾਬਲਿਆਂ ਵਿਚ ਇਲਾਕੇ ਦੇ 20 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਤਿੰਨ ਘੰਟੇ ਦੇ ਇਨ•ਾਂ ਮੁਕਾਬਲਿਆਂ ਪ੍ਰਤੀ ਬੱਚਿਆਂ ਵਿਚ ਵਿਸ਼ੇਸ਼ ਉਤਸ਼ਾਹ ਪਾਇਆ ਗਿਆ | ਇਸ ਦੌਰਾਨ ਜਿੱਥੇ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ ਨਗਦ ਇਨਾਮ ਅਤੇ ਟਰਾਫੀਆਂ ਦਿੱਤੀਆਂ ਗਈਆਂ, ਉਥੇ ਭਾਗ ਲੈਣ ਵਾਲੇ ਬੱਚਿਆਂ ਅਤੇ ਨਾਲ ਆਏ ਅਧਿਆਪਕਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਗੁਰੂ ਨਾਨਕ ਸਿੱਖਿਆ ਤੇ ਸੇਵਾ ਸੁਸਾਇਟੀ ਦੇ ਪ੍ਰਧਾਨ ਡਾ: ਸਰਬਜੀਤ ਸਿੰਘ ਹੁਸ਼ਿਆਰ ਨਗਰ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਆਪਣੇ ਗੁਰ ਇਤਿਹਾਸ ਨਾਲ ਜੋੜਨ ਦੀ ਲੋੜ ਹੈ | ਇਸ ਸਮੇਂ ਉਨ•ਾਂ ਦੇ ਨਾਲ ਸਰਬ ਸਾਂਝੀ ਸੇਵਾ ਸੁਸਾਇਟੀ ਦੇ ਮੈਂਬਰ ਦਿਲਬਾਗ ਸਿੰਘ ਭਿੱਟੇਵੱਡ, ਡਾ: ਦਿਲਬਾਗ ਸਿੰਘ, ਮਨਿੰਦਰਜੀਤ ਸਿੰਘ ਕਾਨੂੰਨਗੋ, ਪ੍ਰਦੀਪ ਸਿੰਘ ਝਬਾਲ, ਹਰਪ੍ਰੀਤ ਸਿੰਘ ਲਾਡਾ ਤੇ ਰਛਪਾਲ ਸਿੰਘ ਸਮੇਤ ਹੋਰ ਸਭਾ ਸੁਸਾਇਟੀਆਂ ਦੇ ਮੈਂਬਰ ਤੇ ਸੰਗਤਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਸੁਲਤਾਨਵਿੰਡ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵੱਡੀ ਸਕਰੀਨ ਲਗਾ ਕੇ ਕਰਵਾਇਆ ਗਿਆ ਸਮਾਗਮ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।