05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ਹਿਜ਼ਾਦਾ ਨੰਦ ਕਾਲਜ ਵਿਖੇ ਨੈਸ਼ਨਲ ਕੰਜਿਉਮਰ ਰਾਈਟਸ ਡੇਅ ਮਨਾਇਆ

ਅਜੀਤ ਡੈਸਕ 28-12-2025
ਅੰਮਿ੍ਤਸਰ, 27 ਦਸੰਬਰ (ਗਗਨਦੀਪ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ, ਗ੍ਰੀਨ ਐਵੀਨਿਊ ਦੇ ਲੀਗਲ ਲਿਟਰੇਸੀ ਕਲੱਬ ਵਲੋਂ ਨੈਸ਼ਨਲ ਕਨਜ਼ਿਊਮਰ ਰਾਈਟਸ ਡੇਅ ਮਨਾਇਆ ਗਿਆ | ਇਸ ਮੌਕੇ ਕਲੱਬ ਦੇ ਇੰਚਾਰਜ ਪ੍ਰੋ. ਮੀਨਾਕਸ਼ੀ ਅਤੇ ਪ੍ਰੋ. ਕਿਰਨਦੀਪ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਖਪਤਕਾਰ ਅਧਿਕਾਰਾਂ ਅਤੇ ਖਪਤਕਾਰ ਸੁਰੱਖਿਆ ਕਾਨੂੰਨਾਂ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਸਲੋਗਨ ਅਤੇ ਪੋਸਟਰ ਤਿਆਰ ਕੀਤੇ ਗਏ | ਵਿਦਿਆਰਥੀਆਂ ਨੇ ਉਪਭੋਗਤਾ ਸੁਰੱਖਿਆ ਕਾਨੂੰਨਾਂ ਦੀ ਮਹੱਤਤਾ 'ਤੇ ਰੌਸ਼ਨੀ ਪਾਈ, ਜੋ ਲੋਕਾਂ ਨੂੰ ਅਨਿਆਇਕ ਵਪਾਰਕ ਪ੍ਰਥਾਵਾਂ, ਧੋਖਾਧੜੀ ਅਤੇ ਖ਼ਰਾਬ ਸਮਾਨ ਵਰਗੀਆਂ ਸਮੱਸਿਆਵਾਂ ਤੋਂ ਸੁਰੱਖਿਅਤ ਕਰਦੇ ਹਨ | ਕਾਲਜ ਪਿ੍ੰ. ਡਾ. ਰੀਨਾ ਤਲਵਾੜ ਨੇ ਕਿਹਾ ਕਿ ਇਸ ਇਸ ਪ੍ਰੋਗਰਾਮਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਸਮਾਜ ਵਿਚ ਉਪਭੋਗਤਾ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ |
ਪਿਛਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਸਮੇਤ ਛੇ ਵਾਰਡ ਪੰਡੋਰਾ ਦੇ 2 ਨੌਜਵਾਨ ਕਾਬੂ ਅਗਲੀ ਖ਼ਬਰ ਭਾਈ ਵੀਰ ਸਿੰਘ ਨਿਵਾਸ ਲਾਰੰਸ ਰੋਡ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਪ੍ਰਭਾਤ ਫੇਰੀ ਸਜਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।