22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪਿੰਡ ਡੱਲ ਦੇ ਖ਼ੇਤਾਂ 'ਚੋਂ ਹੈਰੋਇਨ ਬਰਾਮਦ

ਅਜੀਤ ਡੈਸਕ 02-06-2025
ਤਰਨ ਤਾਰਨ, 1 ਜੂਨ (ਹਰਿੰਦਰ ਸਿੰਘ)-ਥਾਣਾ ਖਾਲੜਾ ਦੀ ਪੁਲਿਸ ਵਲੋਂ ਪਿੰਡ ਡੱਲ ਦੇ ਖ਼ੇਤਾਂ ਵਿਚੋਂ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਕਲਸੀਆਂ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਮੁਖਬਰ ਖਾਸ ਨੇ ਇਤਲਾਹ ਦਿਤੀ ਕਿ ਕਸ਼ਮੀਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਡੱਲ ਦੇ ਖੇਤ ਵਿਚ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੈ | ਇਸ ਇਤਲਾਹ ਸੰਬੰਧੀ ਬੀ.ਐੱਸ.ਐੱਫ. ਦੇ ਅਧਿਕਾਰੀਆਂ ਨੂੰ ਜਾਣੂ ਕਰਾ ਕੇ ਮੌਕਾ 'ਤੇ ਪੁੱਜ ਕੇ ਸਾਝਾਂ ਸਰਚ ਆਪ੍ਰੇਸ਼ਨ ਕੀਤਾ ਤਾਂ ਕਸ਼ਮੀਰ ਸਿੰਘ ਦੇ ਖੇਤ ਵਿਚੋ ਇਕ ਪੈਕੇਟ ਹੈਰੋਇਨ ਬ੍ਰਾਮਦ ਹੋਇਆ, ਜਿਸ ਦਾ ਵਜਨ 508 ਗ੍ਰਾਮ ਹੈਰੋਇਨ ਬਰਾਮਦ ਹੋਈ |
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਹਮਲੇ ਦੀ 41ਵੀਂ ਬਰਸੀ, ਸਿੱਖ ਕੌਮ ਅੱਜ ਵੀ ਇਨਸਾਫ਼ ਲਈ ਸੰਘਰਸ਼ਸ਼ੀਲ- ਬ੍ਰਹਮਪੁਰਾ ਅਗਲੀ ਖ਼ਬਰ ਦੁਕਾਨਦਾਰ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।