22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਨਾਬਾਲਗ ਲੜਕੀ ਵਲੋਂ ਆਪਣੀ ਮਾਤਾ ਤੇ ਪਤੀ ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 02-06-2025
ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਅਧੀਨ ਆਉਂਦੇ ਇੱਕ ਪਿੰਡ ਦੀ ਨਬਾਲਗ ਲੜਕੀ ਵੱਲੋਂ ਆਪਣੀ ਮਾਂ ਉੱਪਰ ਮਰਜ਼ੀ ਤੋਂ ਬਿਨਾਂ ਵਿਆਹ ਕਰਨ ਤੋਂ ਬਾਅਦ ਆਪਣੀ ਮਾਂ ਤੇ ਪਤੀ ਖ਼ਿਲਾਫ਼ ਮਾਮਲਾ ਦਰਜ਼ ਕਰਵਾਇਆ ਹੈ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਇੰਸਪੈਕਟਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਲੜਕੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਜਦ ਮੇਰੀ ਉਮਰ ਕਰੀਬ 14 ਸਾਲ ਦੀ ਸੀ ਤਾਂ ਮੇਰੀ ਮਾਤਾ ਨੇ ਮੇਰੀ ਮਰਜ਼ੀ ਤੋਂ ਬਿਨਾਂ ਮੇਰਾ ਵਿਆਹ ਹਰਜੀਤ ਸਿੰਘ ਨਾਲ ਕਰ ਦਿੱਤਾ, ਜਿਸ ਤੋਂ ਬਾਅਦ ਮੇਰਾ ਪਤੀ ਹਰਜੀਤ ਸਿੰਘ ਮੇਰੀ ਮਰਜ਼ੀ ਤੋਂ ਬਿਨਾਂ ਕੁੱਟਮਾਰ ਕਰਕੇ ਮੇਰੇ ਨਾਲ ਸਰੀਰਕ ਸੰਬੰਧ ਬਣਾਉਂਦਾ ਸੀ ਜਿਸ ਤੋਂ ਬਾਅਦ ਮੇਰੇ ਦੋ ਬੱਚੇ ਪੈਦਾ ਹੋਏ ਸਨ ਤੇ ਹੁਣ ਮੇਰਾ ਪਤੀ ਮੇਰੇ ਨਾਲ ਬਹੁਤ ਕੁੱਟਮਾਰ ਕਰਦਾ ਹੈ, ਜਿਸ ਤੋਂ ਤੰਗ ਆ ਕੇ ਮੈਂ ਆਪਣੇ ਜਾਣਕਾਰ ਅਕਾਸ਼ਦੀਪ ਸਿੰਘ ਦੀ ਮਦਦ ਨਾਲ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਸੁਰੱਖਿਆ ਹਾਸਲ ਕਰਨ ਲਈ ਦਰਖਾਸਤ ਦਿੱਤੀ ਸੀ | ਐੱਸ.ਐੱਚ.ਓ ਇੰਸਪੈਕਟਰ ਮੁਖ਼ਤਿਆਰ ਸਿੰਘ ਨੇ ਅੱਗੇ ਦੱਸਿਆ ਕਿ ਉਕਤ ਲੜਕੀ ਦੇ ਬਿਆਨਾਂ ਤੇ ਸੁਖਵਿੰਦਰ ਕੌਰ ਅਤੇ ਹਰਜੀਤ ਸਿੰਘ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਮੁਕੱਦਮਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ- ਥਾਣਾ ਅਜਨਾਲਾ ਦੇ ਐੱਸ.ਐੱਚ.ਓ ਇੰਸਪੈਕਟਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ ਗੁਰਮੀਤ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਅੰਮਿ੍ਤਸਰ ਮੇਨ ਰੋਡ ਤੇ ਸ਼ੱਕੀ ਵਿਅਕਤੀਆਂ ਅਤੇ ਵਹੀਕਲਾਂ ਦੀ ਚੈਕਿੰਗ ਕਰ ਰਹੀ ਸੀ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਲਵਿੰਦਰ ਸਿੰਘ ਨਾਜਾਇਜ਼ ਮਾਈਨਿੰਗ ਕਰਕੇ ਚੋਰੀ ਦੀ ਰੇਤਾ ਆਪਣੇ ਟਰੱਕ ਵਿਚ ਲੋਡ ਕਰਕੇ ਆਪਣੇ ਪਿੰਡ ਤਲਵੰਡੀ ਰਾਏਦਾਦੂ ਤੋਂ ਅਜਨਾਲਾ ਸਾਈਡ ਨੂੰ ਰੇਤਾ ਵੇਚਣ ਲਈ ਆ ਰਿਹਾ ਹੈ, ਜਿਸ ਤੋਂ ਬਾਅਦ ਉਕਤ ਵਿਅਕਤੀ ਨੂੰ ਕਾਬੂ ਕਰਕੇ ਰੇਤ ਨਾਲ ਭਰੇ ਟਰੱਕ ਨੂੰ ਥਾਣੇ 'ਚ ਜ਼ਬਤ ਕਰ ਲਿਆ ਹੈ ਅਤੇ ਪਲਵਿੰਦਰ ਸਿੰਘ ਵਾਸੀ ਪਿੰਡ ਤਲਵੰਡੀ ਰਾਏਦਾਦੂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ |
ਪਿਛਲੀ ਖ਼ਬਰ ਜੌਗਰਫ਼ੀ ਟੀਚਰਜ਼ ਯੂਨੀਅਨ ਦਾ ਵਫ਼ਦ ਵਿਧਾਨ ਸਭਾ ਦੇ ਸਪੀਕਰ ਨੂੰ ਮਿਲਿਆ ਅਗਲੀ ਖ਼ਬਰ ਸਰਕਾਰੀ ਕਰਮਚਾਰੀਆਂ ਨਾਲ ਹੱਥੋਪਾਈ ਕਰਨ 'ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।