ਤਰਨ ਤਾਰਨ, 15 ਜੁਲਾਈ (ਇਕਬਾਲ ਸਿੰਘ ਸੋਢੀ)-ਭਾਰਤੀ ਜਨਤਾ ਪਾਰਟੀ ਹਾਈਕਮਾਂਡ ਵਲੋਂ ਵੱਖ-ਵੱਖ ਅਹੁਦਿਆਂ 'ਤੇ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਤਰਨ ਤਾਰਨ ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਲਈ ਐਡਵੋਕੇਟ ਰਾਜੇਸ਼ ਰਮਨ ਅਰੋੜਾ ਨੂੰ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਰਾਕੇਸ਼ ਰਮਨ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦੀ ਖਾਲੀ ਹੋਈ ਸੀਟ ਉਪਰ ਜੋ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਉਸਦੇ ਮੱਦੇਨਜ਼ਰ ਉਨ੍ਹਾਂ ਨੂੰ ਭਾਜਪਾ ਹਾਈਕਮਾਂਡ ਵਲੋਂ ਚੋਣ ਮੁਹਿੰਮ ਦਾ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਆਪਣੀ ਨਿਯੁਕਤੀ 'ਤੇ ਪੀ.ਕੇ. ਐੱਸ. ਭਾਰਦਵਾਜ ਸਟੇਟ ਕਨਵੀਨਰ, ਪੰਜਾਬ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕ ਐਸੀ ਪਾਰਟੀ ਹੈ, ਜੋ ਆਪਣੇ ਵਰਕਰਾਂ ਦੀ ਮਿਹਨਤ ਦਾ ਮੁੱਲ ਪਾਉਂਦੀ ਹੈ |