ਤਰਨ ਤਾਰਨ, 15 ਜੁਲਾਈ (ਇਕਬਾਲ ਸਿੰਘ ਸੋਢੀ)- ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਉਪਰ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ.ਦੀਪਕ ਪਾਰੀਕ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਬਿੱਕਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਨਹਿਰ ਉਪਲ ਤੋਂ ਅਕਾਸ਼ਦੀਪ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਉਪਲ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਕਿਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੋਹੀ ਕੰਢਾ ਤਰਨ ਤਾਰਨ ਤੋਂ ਆਤਮਬੀਰ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਅਲਾਦੀਨਪੁਰ ਨੂੰ ਕਾਬੂ ਕਰਕੇ ਉਸ ਪਾਸੋਂ 507 ਗ੍ਰਾਮ ਅਫੀਮ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ.ਜਤਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਪੱਧਰੀ ਕਲਾਂ ਤੋਂ ਗੁਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ, ਮਨਪ੍ਰੀਤ ਕੌਰ ਪਤਨੀ ਗੁਰਜੀਤ ਸਿੰਘ ਵਾਸੀ ਪੱਧਰੀ ਕਲਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਜਤਿੰਦਰ ਸਿੰਘ ਨੇ ਗਸ਼ਤ ਦੌਰਾਨ ਬਿੱਕਰ ਸਿੰਘ ਪੁੱਤਰ ਸੂਰਤਾ ਸਿੰਘ ਵਾਸੀ ਭਿੱਖੀਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ.ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਵਰੁਣ ਪੁੱਤਰ ਮੰੰਗਾ ਸਿੰਘ ਵਾਸੀ ਖੇਮਕਰਨ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ 52 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ.ਦਰਬਾਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਨੌਸ਼ਹਿਰਾ ਪੰਨੂੰਆਂ ਨਜ਼ਦੀਕ ਨਾਕਾਬੰਦੀ ਦੌਰਾਨ ਕੁਲਦੀਪ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਨੌਸ਼ਹਿਰਾ ਪੰਨੂੰਆਂ ਨੂੰ ਕਾਬੂ ਕਰਕੇ ਉਸ ਪਾਸੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |