ਤਰਨ ਤਾਰਨ, 15 ਜੁਲਾਈ (ਇਕਬਾਲ ਸਿੰਘ ਸੋਢੀ)-ਥਾਣਾ ਸਿਟੀ ਤਰਨ ਤਾਰਨ ਅਧੀਨ ਪੈਂਦੀ ਪੁਲਿਸ ਚੌਂਕੀ ਧੌੜਾਂ ਦੇ ਇੰਚਾਰਜ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਉਨ੍ਹਾਂ ਵਲੋਂ ਇਲਾਕੇ ਵਿਚ ਮਾੜੇ ਅਨਸ਼ਰਾਂ ਨੂੰ ਕਾਬੂ ਕਰਨ ਲਈ ਨਾਕਾਬੰਦੀ ਕੀਤੀ ਗਈ ਸੀ, ਜਿਸ ਦੌਰਾਨ ਉਨ੍ਹਾਂ ਨੇ ਵਿਸ਼ਾਲ ਉਰਫ ਮੌਲਾ ਪੁੱਤਰ ਟੀਟੂ, ਟੀਟੂ ਉਰਫ ਮੌਲਾ ਪੁੱਤਰ ਪ੍ਰੀਤਮ ਸਿੰਘ ਵਾਸੀ ਮੁਹੱਲਾ ਜਸਵੰਤ ਸਿੰਘ ਤਰਨ ਤਾਰਨ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 35 ਬੋਤਲਾਂ ਨਾਜਾਇਜ਼ ਸ਼ਰਾਬ ਇਕ ਕੈਨੀ ਵਿਚੋਂ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਤਰਨ ਤਾਰਨ ਵਿਖੇ ਐਕਸਾਈਜ ਐਕਟ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |