21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪਿੰਡ ਝਬਾਲ ਖੁਰਦ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਾਬਕਾ ਸਰਪੰਚ, ਨੰਬਰਦਾਰ, ਪੰਚਾਇਤ ਮੈਂਬਰ ਸਮੇਤ ਸੈਂਕੜੇ ਲੋਕਾਂ ਭਾਜਪਾ 'ਚ ਸ਼ਾਮਿਲ

ਪਿੰਡ ਝਬਾਲ ਖੁਰਦ ਵਿਖੇ ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਨ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਹੋਰ ਪਾਰਟੀ ਆਗੂ | ਤਸਵੀਰ:ਸੁਖਦੇਵ ਸਿੰਘ <br/> 16-07-2025
ਝਬਾਲ, 15 ਜੁਲਾਈ (ਸੁਖਦੇਵ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਝਬਾਲ ਖੁਰਦ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਾਬਕਾ ਸਰਪੰਚ ਧੰਨਬੀਰ ਸਿੰਘ ਦੇ ਗ੍ਰਹਿ ਵਿਖੇ ਰੱਖੇ ਸ਼ਮੂਲੀਅਤ ਸਮਾਗਮ ਵਿਚ ਸਾਬਕਾ ਸਰਪੰਚ ਧੰਨਬੀਰ ਸਿੰਘ, ਨੰਬਰਦਾਰ ਕੁਲਵੰਤ ਸਿੰਘ, ਪੰਚਾਇਤ ਮੈਂਬਰ ਕਾਲਾ ਸਿੰਘ, ਸਾਬਕਾ ਮੈਂਬਰ ਪੰਚਾਇਤ ਮਹਾਂਬੀਰ ਸਿੰਘ, ਹਰਮਨ ਲੱਠਾ, ਰਵਿੰਦਰ ਸਿੰਘ ਲੱਠਾ, ਬੀਬੀ ਬਲਬੀਰ ਕੌਰ ਸਮੇਤ ਸੈਂਕੜੇ ਮੋਹਤਬਰ ਲੋਕਾਂ ਨੇ ਪਰਿਵਾਰਾਂ ਸਮੇਤ ਭਾਜਪਾ ਵਿਚ ਸ਼ਮੂਲੀਅਤ ਕੀਤੀ, ਜਿੰਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਪਾਰਟੀ ਚਿੰਨ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਇੰਨੇ ਗਰਕ ਹੋ ਚੁੱਕੇ ਹਨ ਕਿ ਪੰਜਾਬ ਵਿਚ ਅਮਨ ਸ਼ਾਂਤੀ ਨਾਮ ਦੀ ਕੋਈ ਚੀਜ ਨਹੀਂ ਹੈ, ਝੂਠ ਬੋਲ ਕੇ ਪੰਜਾਬ ਦੀ ਸੱਤਾ 'ਤੇ ਆਈ ਆਮ ਆਦਮੀ ਪਾਰਟੀ ਵਲੋਂ ਪੰਜਾਬ ਨੂੰ ਹੋਰ ਕਾਲੇ ਦਿਨਾਂ ਵਿਚ ਧਕੇਲ ਦਿੱਤਾ ਹੈ, ਜਿਸ ਨਾਲ ਪੰਜਾਬ ਦੇ ਲੋਕ ਬਹੁਤ ਪੱਛੜ ਚੁੱਕੇ ਹਨ | ਉਨਾਂ ਕਿਹਾ ਕਿ ਸਾਡੀ ਨੌਜਵਾਨ ਪੀੜੀ ਕੁਰਾਹੇ ਪੈ ਕੇ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੀ ਹੈ, ਪੰਜਾਬ ਨੂੰ ਵਿਕਾਸ ਦੇ ਨਾਮ ਕੇ ਪਿਛਲੀਆਂ ਸਰਕਾਰਾਂ ਨੇ ਲੋਕਾਂ ਨਾਲ ਧੋਖਾ ਕੀਤਾ ਹੈ, ਪਰ ਹੁਣ ਹੌਲੀ ਹੌਲੀ ਲੋਕ ਜਾਗਰੁਕ ਹੋ ਰਹੇ ਹਨ ਕਿ ਅਗਰ ਪੰਜਾਬ ਦਾ ਭਲਾ ਹੋ ਸਕਦਾ ਹੈ, ਤਾਂ ਉਹ ਇਕੋ ਇਕ ਦੇਸ਼ ਦੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਭਾਜਪਾ ਹੈ, | ਉਨਾਂ ਕਿਹਾ ਕਿ ਹੁਣ ਆਪਾਂ ਵੀ ਭਾਜਪਾ ਨੂੰ ਮਜ਼ਬੂਤ ਕਰੀਏ ਅਤੇ ਪੰਜਾਬ ਦਾ ਭਲਾ ਕਰਨ ਵਿੱਚ ਯੋਗਦਾਨ ਪਾਈਏ | ਇਸ ਮੌਕੇ ਪਿੰਡ ਮੂਸੇ ਖੁਰਦ ਦੇ ਲੋਕਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਖੁਸ਼ ਅਤੇ ਪ੍ਰਭਾਵਿਤ ਹਨ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਮੀਤ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ, ਮੀਤ ਪ੍ਰਧਾਨ ਐਡਵੋਕੇਟ ਜਸਕਰਨ ਸਿੰਘ ਗਿੱਲ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ, ਐਸ.ਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਸੀਨੀਅਰ ਆਗੂ ਪਵਨ ਦੇਵਗਨ, ਮਾਸਟਰ ਬਲਦੇਵ ਸਿੰਘ ਮੰਡ, ਬਲਜਿੰਦਰ ਸਿੰਘ ਚੀਮਾ, ਬਲਧੀਰ ਸਿੰਘ, ਬਾਬਾ ਸਕੱਤਰ ਸਿੰਘ ਭਗਤ, ਗੁਰਲਾਲ ਸਿੰਘ ਮੂਸੇ ਕਲਾਂ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਸੇਵਾ ਕੇਂਦਰਾਂ ਵਿਚ ਹੁਣ ਮਾਲ ਵਿਭਾਗ ਦੀਆਂ 6 ਨਵੀਆਂ ਸੇਵਾਵਾਂ ਅਤੇ ਟਰਾਂਸਪੋਰਟ ਵਿਭਾਗ ਦੀਆਂ 29 ਨਵੀਆਂ ਸੇਵਾਵਾਂ ਆਮ ਲੋ... ਅਗਲੀ ਖ਼ਬਰ ਮਾਤਾ ਕੌਂਲਾ ਦੇਵੀ ਮੰਦਰ ਨੂੰ ਜਾਣ ਵਾਲੀ ਸੜਕ 'ਤੇ ਟ੍ਰੈਫ਼ਿਕ ਜਾਮ ਰਹਿਣ ਕਾਰਨ ਰਾਹਗੀਰ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।