21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸੇਵਾ ਕੇਂਦਰਾਂ ਵਿਚ ਹੁਣ ਮਾਲ ਵਿਭਾਗ ਦੀਆਂ 6 ਨਵੀਆਂ ਸੇਵਾਵਾਂ ਅਤੇ ਟਰਾਂਸਪੋਰਟ ਵਿਭਾਗ ਦੀਆਂ 29 ਨਵੀਆਂ ਸੇਵਾਵਾਂ ਆਮ ਲੋਕਾਂ ਲਈ ਉਪਲੱਬਧ- ਡਿਪਟੀ ਕਮਿਸ਼ਨਰ

ਅਜੀਤ ਡੈਸਕ 16-07-2025
ਤਰਨ ਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਦੀ ਈ-ਗਵਰਨੈਂਸ ਮੁਹਿੰਮ ਨੂੰ ਹੋਰ ਅੱਗੇ ਵਧਾਉਂਦੇ ਹੋਏ, ਹੁਣ ਸੇਵਾ ਕੇਂਦਰਾਂ ਤੋਂ ਮਾਲ ਵਿਭਾਗ ਦੀਆਂ 6 ਨਵੀਆਂ ਸੇਵਾਵਾਂ ਅਤੇ ਟਰਾਂਸਪੋਰਟ ਵਿਭਾਗ ਦੀਆਂ 29 ਨਵੀਆਂ ਸੇਵਾਵਾਂ ਆਮ ਲੋਕਾਂ ਲਈ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ | ਇਹ ਸੇਵਾਵਾਂ ਨਾਗਰਿਕਾਂ ਨੂੰ ਪਾਰਦਰਸ਼ਤਾ, ਸਮੇਂ ਦੀ ਬੱਚਤ ਅਤੇ ਸਹੂਲਤ ਦੋਵੇਂ ਪ੍ਰਦਾਨ ਕਰਨਗੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇੇ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਮਾਲ ਵਿਭਾਗ ਦੀਆਂ ਸ਼ੁਰੂ ਕੀਤੀਆਂ ਗਈਆਂ 6 ਸੇਵਾਵਾਂ ਵਿਚੋਂ ਪਹਿਲੀ ਸੇਵਾ ਡਿਜ਼ੀਟਲ ਫਰਦ ਹੈ | ਹੁਣ ਇਹ ਦਸਤਾਵੇਜ਼ ਸੇਵਾ ਕੇਂਦਰ ਤੋਂ ਲਿਆ ਜਾ ਸਕਦਾ ਹੈ ਅਤੇ ਇਹ ਦਸਤਾਵੇਜ਼ ਨਾਗਰਿਕਾਂ ਨੂੰ ਉਨ੍ਹਾਂ ਦੇ ਮੋਬਾਈਲ 'ਤੇ ਵਟਸਐਪ ਰਾਹੀਂ ਵੀ ਭੇਜਿਆ ਜਾਵੇਗਾ | ਇਸ ਕਾਰਨ ਲੋਕਾਂ ਨੂੰ ਵਾਰ-ਵਾਰ ਦਫ਼ਤਰ ਨਹੀਂ ਜਾਣਾ ਪਵੇਗਾ | ਦੂਜੀ ਸੇਵਾ ਤਹਿਤ ਵਿਰਾਸਤੀ ਤਬਾਦਲੇ ਲਈ ਅਰਜ਼ੀ ਹੁਣ ਸੇਵਾ ਕੇਂਦਰ 'ਤੇ ਦਿੱਤੀ ਜਾ ਸਕਦੀ ਹੈ | ਤੀਜੀ ਸੇਵਾ ਵਿਚ ਰਜਿਸਟਰਡ ਵਸੀਅਤ ਦੇ ਆਧਾਰ 'ਤੇ ਤਬਾਦਲੇ ਲਈ ਅਰਜ਼ੀ ਵੀ ਦਿੱਤੀ ਜਾ ਸਕਦੀ ਹੈ | ਚੌਥੀ ਸੇਵਾ ਵਿਚ ਫਰਦ ਦੇ ਰਿਕਾਰਡ ਵਿਚ ਕਿਸੇ ਵੀ ਤਰ੍ਹਾਂ ਦੀ ਦਰੁਸਤੀ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ | ਕਰਜ਼ੇ ਅਤੇ ਅਦਾਲਤੀ ਕੇਸ ਨਾਲ ਸਬੰਧਤ ਰਿਪੋਰਟਾਂ ਦਰਜ ਕਰਨ ਦੀ ਸਹੂਲਤ ਪੰਜਵੀਂ ਸੇਵਾ ਵਿਚ ਲੋਕਾਂ ਨੂੰ ਕਰਜ਼ਾ ਲੈਣ ਜਾਂ ਅਦਾਲਤੀ ਕੇਸ ਵਿਚ ਵਰਤੋਂ ਲਈ ਲੋੜੀਂਦੀ ਰਪਟ ਦਰਜ ਕਰਨ ਦਾ ਵਿਕਲਪ ਮਿਲੇਗਾ | ਛੇਵੀਂ ਸੇਵਾ ਸਬਸਕਿ੍ਪਸ਼ਨ ਸੇਵਾ ਹੈ, ਜਿਸ ਵਿਚ ਨਾਗਰਿਕ ਸੇਵਾ ਕੇਂਦਰ ਵਿਚ ਆਪਣਾ ਜ਼ਮੀਨੀ ਖਾਤਾ ਮੋਬਾਈਲ ਨੰਬਰ ਨਾਲ ਰਜਿਸਟਰ ਕਰ ਸਕਦੇ ਹਨ | ਇਸ ਤੋਂ ਬਾਅਦ ਜਿਵੇਂ ਹੀ ਕੋਈ ਉਸ ਜ਼ਮੀਨ ਨਾਲ ਛੇੜਛਾੜ ਕਰਦਾ ਹੈ, ਭਾਵੇਂ ਕੋਈ ਲੈਣ-ਦੇਣ ਜਾਂ ਰਿਕਾਰਡ ਵਿੱਚ ਤਬਦੀਲੀ ਕੀਤੀ ਜਾਂਦੀ ਹੈ, ਨਾਗਰਿਕ ਨੂੰ ਤੁਰੰਤ ਵਟਸਐਪ ਮੈਸੇਜ ਅਤੇ ਈਮੇਲ ਰਾਹੀਂ ਜਾਣਕਾਰੀ ਮਿਲ ਜਾਵੇਗੀ | ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਵਿਚ ਵੀ ਉਪਲੱਬਧ ਹਨ | ਇਸੇ ਤਰਾਂ ਟਰਾਂਸਪੋਰਟ ਵਿਭਾਗ ਦੀਆਂ ਕੁੱਲ 29 ਸੇਵਾਵਾਂ ਜਿਵੇਂ ਕਿ ਡਰਾਈਵਿੰਗ ਲਾਇਸੈਂਸ ਨਵੀਨੀਕਰਨ, ਡੁਪਲੀਕੇਟ ਲਾਇਸੈਂਸ, ਪਤਾ ਤਬਦੀਲੀ, ਵਾਹਨ ਟਰਾਂਸਫਰ ਆਦਿ ਹੁਣ ਸੇਵਾ ਕੇਂਦਰਾਂ ਤੋਂ ਵੀ ਉਪਲੱਬਧ ਹੋਣਗੀਆਂ | ਜਨਤਾ ਨੂੰ ਘਰ ਬੈਠੇ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ, 1076 ਦੀ ਸੇਵਾ ਸ਼ੁਰੂ ਕੀਤੀ ਹੋਈ ਹੈ, ਜਿਸ 'ਤੇ ਡਾਇਲ ਕਰਕੇ, ਕੋਈ ਵੀ ਨਾਗਰਿਕ ਆਪਣੀ ਸਹੂਲਤ ਅਨੁਸਾਰ ਸਮਾਂ ਨਿਰਧਾਰਤ ਕਰ ਸਕਦਾ ਹੈ ਅਤੇ ਸੇਵਾ ਕੇਂਦਰ ਦਾ ਪ੍ਰਤੀਨਿਧੀ ਘਰ ਆ ਕੇ ਸਬੰਧਤ ਸੇਵਾ ਪ੍ਰਦਾਨ ਕਰੇਗਾ |
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗ਼ਰੀਬ ਪਰਿਵਾਰ ਦੀ ਮਦਦ ਕੀਤੀ ਅਗਲੀ ਖ਼ਬਰ ਪਿੰਡ ਝਬਾਲ ਖੁਰਦ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਾਬਕਾ ਸਰਪੰਚ, ਨੰਬਰਦਾਰ, ਪੰਚਾਇਤ ਮੈਂਬਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।