ਪੱਟੀ, 15 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਪਿਸਟਲ ਤੇ ਰੌਂਦ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਪੁਲਿਸ ਥਾਣਾ ਸਿਟੀ ਪੱਟੀ ਦੇ ਐਸ.ਐਚ.ਓ. ਇੰਸ: ਕਵਲਜੀਤ ਰਾਏ ਨੇ ਦੱਸਿਆ ਕਿ ਥਾਣੇਦਾਰ ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦਿਆਂ ਬਾਬਾ ਪੀਰਾ ਸ਼ਾਹਬ ਦੇ ਗੇਟ ਨਜ਼ਦੀਕ ਨਦੋਹਰ ਰੋਡ ਪੱਟੀ ਵਿਖੇ ਇਕ ਵਿਅਕਤੀ ਨੂੰ ਸ਼ੱਕੀ ਹਾਲਤ ਵਿਚ ਕਾਬੂ ਕੀਤਾ | ਜਿਸ ਦੀ ਸ਼ਨਾਖਤ ਗੋਪੀ ਕਿਸ਼ਨ ਉਰਫ ਗੋਪੀ ਪੁੱਤਰ ਰਾਜ ਕੁਮਾਰ ਵਾਸੀ ਮੁਹੱਲਾ ਸਾਂਸੀਆਂ ਵਾਰਡ ਨੰ. 2 ਪੱਟੀ ਵਜੋਂ ਹੋਈ | ਉਕਤ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ ਇਕ ਦੇਸੀ ਪਿਸਟਲ ਸਮੇਤ ਮੈਗਜੀਨ, ਸਮੇਤ 2 ਰੌਂਦ ਜਿੰਦਾ 32 ਬੋਰ ਬਰਾਮਦ ਕੀਤੇ | ਇਸ ਵਿਅਕਤੀ ਖਿਲਾਫ਼ ਸਿਟੀ ਪੱਟੀ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |