21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪੰਜਾਬ ਸਰਕਾਰ ਵਲੋਂ ਆਰਮੀ ਅਗਨੀਵੀਰ, ਪੰਜਾਬ ਪੁਲਿਸ ਅਤੇ ਪੈਰਾਮਿਲਟਰੀ ਫੋਰਸਾਂ ਦੀ ਭਰਤੀ ਲਈ ਮੁਫ਼ਤ ਫਿਜ਼ੀਕਲ ਸਿਖਲਾਈ ਸ਼ੁਰੂ

ਅਜੀਤ ਡੈਸਕ 16-07-2025
ਤਰਨ ਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵਲੋਂ ਆਰਮੀ ਅਗਨੀਵੀਰ, ਪੰਜਾਬ ਪੁਲਿਸ ਅਤੇ ਪੈਰਾਮਿਲਟਰੀ ਫੋਰਸਾਂ ਦੀ ਭਰਤੀ ਲਈ ਮੁਫ਼ਤ ਫਿਜੀਕਲ ਸਿਖਲਾਈ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਚੱਲ ਰਹੀ ਹੈ | ਸੀ-ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿੰਨ੍ਹਾਂ ਨੌਜਵਾਨਾਂ ਨੇ ਆਰਮੀ ਅਗਨੀਵੀਰ ਵਿਚ ਲਿਖਤੀ ਪੇਪਰ ਦਾ ਟੈਸਟ ਦੇ ਦਿੱਤਾ ਹੈ, ਉਹ ਯੁਵਕ ਫਿਜੀਕਲ ਦੀ ਸਿਖਲਾਈ ਵਾਸਤੇ ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਜਲਦੀ ਤੋਂ ਜਲਦੀ ਰਿਪੋਰਟ ਕਰਨ | ਇਸ ਦੇ ਨਾਲ ਹੀ ਪੰਜਾਬ ਪੁਲਿਸ, ਬੀ.ਐਸ. ਐਫ., ਸੀ.ਆਰ.ਪੀ.ਐਫ., ਰੇਲਵੇ ਪੁਲਿਸ ਜਾ ਹੋਰ ਕੋਈ ਵੀ ਲਿਖਤੀ ਟੈਸਟ ਦਿੱਤਾ ਹੈ, ਉਹ ਨੌਜਵਾਨ ਫਿਜੀਕਲ ਦੀ ਤਿਆਰੀ ਕਰਨ ਵਾਸਤੇ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਰਿਪੋਰਟ ਕਰ ਸਕਦੇ ਹਨ | ਨੌਜਵਾਨਾਂ ਨੂੰ ਦੋਵੇਂ ਸਮੇਂ ਸਵੇਰੇ ਅਤੇ ਸ਼ਾਮ ਨੂੰ ਫਿਜੀਕਲ ਟ੍ਰੇਨਿੰਗ ਪੂਰੇ ਜੋਰ-ਸ਼ੋਰ ਦੇ ਨਾਲ ਕਰਵਾਈ ਜਾਵੇਗੀ | ਕੈਂਪ ਵਿਚ ਨੌਜਵਾਨਾਂ ਵਾਸਤੇ ਜਿੰਮ, ਖੇਡਾਂ ਦਾ ਖਾਸ ਪ੍ਰਬੰਧ ਹੈ | ਕੈਂਪ ਦੀ ਸਿਖਲਾਈ ਲੈਣ ਲਈ ਦਸਤਾਵੇਜ ਦੀਆ ਫੋਟੋ ਕਾਪੀਆਂ ਜਿਵੇ ਆਧਾਰ ਕਾਰਡ, ਦਸਵੀਂ ਕਲਾਸ ਜਾ ਬਾਰ੍ਹਵੀਂ ਕਾਲਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋਗ੍ਰਾਫ ਨਾਲ ਲੈ ਕੇ ਕੈਂਪ ਵਿਚ ਰਿਪੋਰਟ ਕਰ ਸਕਦੇ ਹਨ | ਕੈਂਪ ਦੇ ਅਧਿਕਾਰੀ ਨੇ ਦੱਸਿਆ ਹੈ, ਕਿ ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਟ੍ਰੇਨਿੰਗ, ਪੜ੍ਹਾਈ, ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵਲੋਂ ਮੁਫ਼ਤ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਪਿੰਡ ਕੋਟ ਧਰਮਚੰਦ ਵਿਚ ਗੁਰਦੇਵ ਸਿੰਘ ਸੰਧੂ ਨੂੰ ਮਿਲਿਆ ਸਮਰਥਨ ਅਗਲੀ ਖ਼ਬਰ ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ ਪਿਸਟਲ ਤੇ ਰੌਂਦ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।