21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪਿੰਡ ਕੋਟ ਧਰਮਚੰਦ ਵਿਚ ਗੁਰਦੇਵ ਸਿੰਘ ਸੰਧੂ ਨੂੰ ਮਿਲਿਆ ਸਮਰਥਨ

ਅਜੀਤ ਡੈਸਕ 16-07-2025
ਤਰਨ ਤਾਰਨ, 15 ਜੁਲਾਈ (ਇਕਬਾਲ ਸਿੰਘ ਸੋਢੀ)- ਪਿੰਡ ਕੋਟ ਧਰਮ ਚੰਦ ਵਿਚ ਪ੍ਰਭਬੀਰ ਸਿੰਘ ਵਲੋਂ ਪੂਰੀ ਪੰਚਾਇਤ ਸਮੇਤ ਆਪਣੇ ਘਰ ਮੀਟਿੰਗ ਕਰਵਾਈ ਗਈ ਜਿਸ ਵਿਚ ਪਿੰਡ ਦੇ ਮੁਹਤਵਾਰ ਅਤੇ ਪਾਰਟੀ ਦੇ ਪੁਰਾਣੇ ਜੁਝਾਰੂ ਵਰਕਰ ਮੌਜੂਦ ਸਨ | ਮੀਟਿੰਗ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਚੇਅਰਮੈਨ ਜੰਗਲਾਤ ਵਿਭਾਗ ਪੰਜਾਬ ਗੁਰਦੇਵ ਸਿੰਘ ਸੰਧੂ ਦਾ ਸਵਾਗਤ ਕਰਕੇ ਉਨ੍ਹਾਂ ਨੂੰ ਸਮਰਥਨ ਦਿੱਤਾ ਗਿਆ | ਇਸ ਮੌਕੇ ਗੁਰਦੇਵ ਸਿੰਘ ਸੰਧੂ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿਚ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦਾ ਜਿਥੇ ਸਰਵਪੱਖੀ ਵਿਕਾਸ ਕਰਵਾਇਆ ਹੈ, ਉਥੇ ਪਿੰਡਾਂ ਵਿਚ ਵੀ ਗ੍ਰਾਂਟਾਂ ਦੇ ਖੁੱਲੇ ਗੱਫੇ ਦੇ ਕੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਨਾਲ ਲੈਸ ਕੀਤਾ ਹੈ | ਇਸ ਮੌਕੇ ਪਿੰਡ ਦੇ ਮੁਹਤਬਰਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਨਾਲ ਚਟਾਂਨ ਵਾਂਗ ਖੜੇ ਹਨ ਅਤੇ ਜ਼ਿਮਨੀ ਚੋਣ ਦੌਰਾਨ ਉਹ ਆਮ ਆਦਮੀ ਪਾਰਟੀ ਦੇ ਹੱਕ ਵਿਚ ਸਮਰਥਨ ਦੇਣਗੇ | ਇਸ ਮੌਕੇ ਪਿੰਡ ਵਾਸੀਆਂ ਵਲੋਂ ਗੁਰਦੇਵ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਸਹੁਰੇ ਪਰਿਵਾਰ ਵਲੋਂ ਜਵਾਈ ਦੀ ਕੁੱਟਮਾਰ, ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਆਰਮੀ ਅਗਨੀਵੀਰ, ਪੰਜਾਬ ਪੁਲਿਸ ਅਤੇ ਪੈਰਾਮਿਲਟਰੀ ਫੋਰਸਾਂ ਦੀ ਭਰਤੀ ਲਈ ਮੁਫ਼ਤ ਫਿਜ਼ੀਕਲ ਸਿਖਲਾਈ ਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।