21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਮਜੀਠੀਆ 'ਤੇ ਛਾਪੇਮਾਰੀ 'ਆਪ' ਸਰਕਾਰ ਦੀ ਬਦਲਾਖੋਰੀ ਦਾ ਸਿਖ਼ਰ- ਬ੍ਰਹਮਪੁਰਾ

ਅਜੀਤ ਡੈਸਕ 16-07-2025
ਖਡੂਰ ਸਾਹਿਬ, 15 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ, ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਇਤਿਹਾਸਕ ਨਗਰ ਖਡੂਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਬਿਊਰੋ ਵਲੋਂ ਕੀਤੀ ਗਈ ਛਾਪੇਮਾਰੀ ਨੂੰ ਆਮ ਆਦਮੀ ਪਾਰਟੀ ਸਰਕਾਰ ਦੀ ਘਟੀਆ ਦਰਜੇ ਦੀ ਬਦਲਾਖੋਰੀ ਅਤੇ ਸਿਆਸੀ ਡਰਾਮੇਬਾਜ਼ੀ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਪੰਜਾਬ ਦੇ ਅਸਲ ਮੁੱਦਿਆਂ ਤੋਂ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਹੁਣ ਆਪਣੀਆਂ ਨਾਕਾਮੀਆਂ 'ਤੇ ਪਰਦਾ ਪਾਉਣ ਲਈ ਬੇਬੁਨਿਆਦ ਇਲਜ਼ਾਮ ਲਗਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾ ਰਹੀ ਹੈ | ਉਨ੍ਹਾਂ ਕਿਹਾ ਕਿ ਮਜੀਠੀਆ ਦੀ ਵੱਧਦੀ ਲੋਕਪਿ੍ਅਤਾ ਅਤੇ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨ ਕਰਕੇ 'ਆਪ' ਸਰਕਾਰ ਬੁਖਲਾਹਟ ਵਿਚ ਆ ਗਈ ਹੈ ਅਤੇ ਆਪਣੀ ਤਾਕਤ ਦੀ ਦੁਰਵਰਤੋਂ ਕਰਕੇ ਉਨ੍ਹਾਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਤੱਥਾਂ ਦਾ ਹਵਾਲਾ ਦਿੰਦਿਆਂ ਬ੍ਰਹਮਪੁਰਾ ਨੇ ਕਿਹਾ ਕਿ 'ਆਪ' ਸਰਕਾਰ ਕਾਨੂੰਨ ਦਾ ਸ਼ਰੇਆਮ ਮਜ਼ਾਕ ਉਡਾ ਰਹੀ ਹੈ | ਇਸ ਗੱਲ ਦਾ ਸਭ ਤੋਂ ਵੱਡਾ ਸਬੂਤ ਇਹ ਹੈ ਕਿ ਮੋਹਾਲੀ ਅਦਾਲਤ ਨੇ ਖੁਦ ਇਨ੍ਹਾਂ ਗੈਰ-ਕਾਨੂੰਨੀ ਛਾਪਿਆਂ 'ਤੇ ਰੋਕ ਲਗਾ ਦਿੱਤੀ ਹੈ | ਇਹ 'ਆਪ' ਸਰਕਾਰ ਅਤੇ ਉਸ ਦੇ ਇਸ਼ਾਰਿਆਂ 'ਤੇ ਨੱਚਣ ਵਾਲੀ ਵਿਜੀਲੈਂਸ ਦੇ ਮੂੰਹ 'ਤੇ ਇਕ ਕਰਾਰੀ ਚਪੇੜ ਹੈ | ਇਸ ਮੌਕੇ ਸੁਖਜਿੰਦਰ ਸਿੰਘ ਲਾਡੀ ਸਾਬਕਾ ਬਲਾਕ ਸੰਮਤੀ ਮੈਂਬਰ, ਜਥੇਦਾਰ ਮੇਘ ਸਿੰਘ ਪ੍ਰੈਸ ਸਕੱਤਰ, ਕਸ਼ਮੀਰ ਸਿੰਘ ਟਰਾਂਸਪੋਰਟ, ਰਣਜੀਤ ਸਿੰਘ ਪੱਪੂ, ਜਥੇਦਾਰ ਗੱਜਨ ਸਿੰਘ ਮੈਂਬਰ ਲੋਕਲ ਗੁਰਦੁਆਰਾ ਕਮੇਟੀ, ਸਰੂਪ ਸਿੰਘ ਸਾਬਕਾ ਸਰਪੰਚ, ਕਰਮ ਸਿੰਘ ਅਤੇ ਇਲਾਕੇ ਦੀਆਂ ਹੋਰ ਵੀ ਕਈ ਨਾਮਵਰ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਜਿੱਤਣ ਲਈ ਕਾਂਗਰਸ ਪਾਰਟੀ ਦੇ ਵਰਕਰ ਹੋਏ ਪੱਬਾਂ ਭਾਰ-ਰਾਜਬੀਰ ਸਿੰਘ ਭੁੱਲਰ ਅਗਲੀ ਖ਼ਬਰ ਸਹੁਰੇ ਪਰਿਵਾਰ ਵਲੋਂ ਜਵਾਈ ਦੀ ਕੁੱਟਮਾਰ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।