21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਜਿੱਤਣ ਲਈ ਕਾਂਗਰਸ ਪਾਰਟੀ ਦੇ ਵਰਕਰ ਹੋਏ ਪੱਬਾਂ ਭਾਰ-ਰਾਜਬੀਰ ਸਿੰਘ ਭੁੱਲਰ

ਅਜੀਤ ਡੈਸਕ 16-07-2025
ਤਰਨ ਤਾਰਨ, 15 ਜੁਲਾਈ (ਇਕਬਾਲ ਸਿੰਘ ਸੋਢੀ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਅਗਾਮੀ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਜਿੱਥੇ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ, ਉੱਥੇ ਹੀ ਕਾਂਗਰਸੀ ਵਰਕਰ ਇਸ ਜ਼ਿਮਨੀ ਚੋਣ ਵਿਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਲਈ ਪੱਬਾਂ ਭਾਰ ਹੋਏ ਪਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸੀਨੀਅਰ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੋਂ ਬਹੁਤ ਜ਼ਿਆਦਾ ਤੰਗ ਆ ਚੁੱਕੇ ਹਨ, ਕਿਉਂਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਸੂੁਬੇ ਵਿਚੋਂ ਨਸ਼ੇ ਦਾ ਮੁਕੰਮਲ ਖਾਤਮਾ ਕਰਨ, ਨੌਜਵਾਨ ਲੜਕੇ-ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦੇਣ, ਇੰਡਸਟਰੀ ਅਤੇ ਉਦਯੋਗ ਸਥਾਪਿਤ ਕਰਕੇ ਰੋਜ਼ਗਾਰ ਮੁਹੱਈਆ ਕਰਵਾਉਣ, ਔਰਤਾਂ ਨੂੰ ਹਰ ਮਹੀਨੇ 1 ਹਜ਼ਾਰ ਰੁਪਏ ਭੱਤਾ ਦੇਣ ਸਮੇਤ ਕਈ ਮਨ ਲੁਭਾਉਣੇ ਵਾਅਦੇ ਕਰਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵਾਅਦੇ ਪੂਰੇ ਨਹੀਂ ਕੀਤੇ | ਭੁੱਲਰ ਨੇ ਕਿਹਾ ਕਿ ਪਾਰਟੀ ਲਈ ਮਿਹਨਤ ਕਰਨ ਵਾਲਿਆਂ ਦੀ ਥਾਂ ਆਮ ਆਦਮੀ ਪਾਰਟੀ ਵਲੋਂ ਦੂਸਰੀਆਂ ਪਾਰਟੀਆਂ ਦੀਆਂ ਸਰਕਾਰਾਂ ਵਿਚ ਲੰਬਾ ਸਮਾਂ ਰਾਜ ਸੱਤਾ ਦਾ ਨਿੱਘ ਮਾਣਦੇ ਰਹੇ ਸਿਆਸੀ ਲੀਡਰਾਂ ਨੂੰ ਪੈਰਾਸ਼ੂਟ ਰਾਹੀਂ ਅੱਗੇ ਲਿਆਉਣ ਦੀ ਨੀਤੀ ਨੇ 'ਆਪ' ਵਰਕਰਾਂ ਨਾਲ ਵੀ ਧੋਖਾ ਕੀਤਾ ਹੈ | ਇਸ ਮੌਕੇ ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਵਰਿੰਦਰ ਅਰੋੜਾ ਰੇਮੌਂਡਜ਼ ਵਾਲੇ, ਸੁਖਜੀਤ ਸਿੰਘ, ਅੰਗਰੇਜ਼ ਸਿੰਘ ਖੱਬੇ ਏ.ਬੀ.ਟੀ.ਸੀ. ਟਰਾਂਸਪੋਰਟ ਵਾਲੇ, ਹੀਰਾ ਸਿੰਘ ਮੱਲ੍ਹੀ, ਨਿਸ਼ਾਨ ਸਿੰਘ ਸ਼ਾਨਾ, ਪਵਨਦੀਪ ਸਿੰਘ ਖਾਲਸਾ, ਬੌਬੀ ਤਖਤੂਚੱਕ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਈ.ਓ. ਕੰਵਲਜੀਤ ਸਿੰਘ ਨੇ ਪਿ੍ਆਂਸ਼ੂ ਨੂੰ ਤਰਸ ਦੇ ਅਧਾਰ 'ਤੇ ਸੌਂਪਿਆ ਨਿਯੁਕਤੀ ਪੱਤਰ ਅਗਲੀ ਖ਼ਬਰ ਮਜੀਠੀਆ 'ਤੇ ਛਾਪੇਮਾਰੀ 'ਆਪ' ਸਰਕਾਰ ਦੀ ਬਦਲਾਖੋਰੀ ਦਾ ਸਿਖ਼ਰ- ਬ੍ਰਹਮਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।